Uncategorized

ਲੋਕ ਨਿਰਮਾਣ ਮੰਤਰੀ ਪਟਿਆਲਾ ਦੇ ਧਾਰਮਿਕ ਅਸਥਾਨਾਂ ‘ਤੇ ਨਤਮਸਤਕ

ਸਰਬੱਤ ਦੇ ਭਲੇ ਲਈ ਕੀਤੀ ਅਰਦਾਸ - ਲੋਕ ਨਿਰਮਾਣ ਮੰਤਰੀ

ਪਟਿਆਲਾ 5 ਅਪ੍ਰੈਲ ( ਸੂਤਰ )


ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਤਿਹਾਸਕ ਸ਼ਹਿਰ ਪਟਿਆਲਾ ਦੀ ਪਵਿੱਤਰ ਧਰਤੀ ‘ਤੇ ਸਥਿਤ ਪ੍ਰਸਿੱਧ ਧਾਰਮਿਕ ਅਸਥਾਨਾਂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਮੰਦਿਰ ਸ਼੍ਰੀ ਕਾਲੀ ਦੇਵੀ ਅਤੇ ਸ਼੍ਰੀ ਰਾਜ ਰਾਜੇਸ਼ਵਰ ਜੀ ਵਿਖੇ ਸ਼ਰਧਾ ਭਾਵਨਾ ਨਾਲ ਨਤਮਸਤਕ ਹੋ ਕੇ ਮੱਥਾ ਟੇਕਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਧਾਰਮਿਕ ਰਸਮਾਂ ਅਨੁਸਾਰ ਅਰਦਾਸ ਕੀਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।


ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਮਨ ਨੂੰ ਅਥਾਹ ਸ਼ਾਂਤੀ, ਆਤਮਿਕ ਤ੍ਰਿਪਤੀ ਅਤੇ ਨਵੀਂ ਉਰਜਾ ਦੀ ਪ੍ਰਾਪਤੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿੱਚ ਹਾਜ਼ਰੀ ਭਰਦਿਆਂ ਮਨੁੱਖ ਨੂੰ ਨਿਮਰਤਾ, ਸੇਵਾ ਅਤੇ ਭਾਈਚਾਰੇ ਦੀ ਸਿੱਖਿਆ ਮਿਲਦੀ ਹੈ, ਜੋ ਕਿ ਸਮਾਜ ਨੂੰ ਇਕਜੁੱਟ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਨਿਵੇਦਨ ਕਰਦਿਆਂ ਅਰਦਾਸ ਕੀਤੀ ਕਿ ਪਰਮਾਤਮਾ ਸਭਨਾਂ ਉੱਤੇ ਆਪਣੀ ਕਿਰਪਾ ਬਣਾਈ ਰੱਖਣ, ਲੋਕਾਂ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ, ਤਰੱਕੀ ਅਤੇ ਸੁਖ-ਸਮ੍ਰਿੱਧੀ ਵਧੇ ਅਤੇ ਪੰਜਾਬ ਸੂਬਾ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰਹੇ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਦੇ ਨੌਜਵਾਨਾਂ ਨੂੰ ਸਹੀ ਦਿਸ਼ਾ ਅਤੇ ਉੱਚੇ ਮੌਕੇ ਪ੍ਰਾਪਤ ਹੋਣ, ਤਾਂ ਜੋ ਉਹ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ।

Related Articles

Leave a Reply

Your email address will not be published. Required fields are marked *

Back to top button
error: Content is protected !!