Uncategorized

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨੌਜਵਾਨਾਂ ਨੂੰ ਆਪਣੀ ਸਿੱਖਿਆ ਦੀ ਵਰਤੋਂ ਸਮਾਜ ਦੇ ਸਭ ਤੋਂ ਹੇਠਲੇ ਪੱਧਰ ‘ਤੇ ਖੜ੍ਹੇ ਵਿਅਕਤੀ ਦੇ ਹੰਝੂ ਪੂੰਝਣ ਤੇ ਰਾਸ਼ਟਰ ਦੇ ਨਿਰਮਾਣ ਲਈ ਕਰਨ ਦਾ ਸੱਦਾ

ਅਧਿਆਪਕ ਵਿਦਿਆਰਥੀਆਂ ਨੂੰ ਸਿਰਫ਼ ਪ੍ਰੀਖਿਆਵਾਂ ਲਈ ਹੀ ਨਹੀਂ, ਸਗੋਂ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵੀ ਤਿਆਰ ਕਰਨ

ਪਟਿਆਲਾ, 9 ਅਪ੍ਰੈਲ ( ਸੂਤਰ )


ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ 150ਵੇਂ ਸਥਾਪਨਾ ਦਿਵਸ ਸਮਾਗਮਾਂ ਦਿਵਸ ਦੇ ਸਫ਼ਰ-ਏ-ਫ਼ਖਰ ਦੇ ਵਿਦਾਇਗੀ ਸਮਾਰੋਹ ਵਿੱਚ ਸ਼ਿਰਕਤ ਕਰਦੇ ਹੋਏ ਕਾਲਜ ਦੀ ਸ਼ਾਨਦਾਰ ਵਿਰਾਸਤ ਅਤੇ ਸਿੱਖਿਆ ਦੇ ਖੇਤਰ ਵਿੱਚ ਇਸ ਦੇ ਇਤਿਹਾਸਕ ਯੋਗਦਾਨ ਦੀ ਪ੍ਰਸ਼ੰਸਾ ਕੀਤੀ।


ਰਾਜਪਾਲ ਕਟਾਰੀਆ ਨੇ ਇਸ ਦੌਰਾਨ ਨੌਜਵਾਨ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ ਦੀ ਵਰਤੋਂ ਸਮਾਜ ਦੇ ਸਭ ਤੋਂ ਹੇਠਲੇ ਪੱਧਰ ‘ਤੇ ਖੜ੍ਹੇ ਵਿਅਕਤੀ ਦੇ ਹੰਝੂ ਪੂੰਝਣ ਤੇ ਰਾਸ਼ਟਰ ਦੇ ਨਿਰਮਾਣ ਲਈ ਕਰਨ ਦਾ ਸੱਦਾ। ਉਨ੍ਹਾਂ ਨੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੇ ਇਸ ਇਤਿਹਾਸਕ ਤੇ ਵਿਰਾਸਤੀ ਕਾਲਜ ਨਾਲ ਜੁੜੇ ਰਹਿਣ ਸਮੇਤ ਆਪਣੀ ਬੁੱਧੀ ਅਤੇ ਅਨੁਭਵ ਨਾਲ ਨੌਜਵਾਨ ਪੀੜ੍ਹੀ ਦਾ ਮਾਰਗਦਰਸ਼ਨ ਕਰਨ ਲਈ ਪ੍ਰੇਰਿਤ ਵੀ ਕੀਤਾ।

ਗੁਲਾਬ ਚੰਦ ਕਟਾਰੀਆ ਨੇ ਇਸ ਮੌਕੇ ਕਾਲਜ ਦੇ ਇਨ੍ਹਾਂ 150 ਸਾਲਾ ਸਥਾਪਨਾ ਦਿਵਸ ਦੇ ਯਾਦਗਾਰੀ ਸਮਾਗਮਾਂ ਸਫ਼ਰ-ਏ-ਫ਼ਖਰ ਦੀ ਯਾਦ ਸਦੀਵੀ ਕਾਇਮ ਕਰਨ ਲਈ ਕਾਲਜ ਵਿਖੇ ਯਾਦਗਾਰੀ ਹਰਬਲ ਗਾਰਡਨ, ਹੈਰੀਟੇਜ ਰੂਮ ਅਤੇ ਵਿੰਟੇਜ ਫੋਟੋ ਗੈਲਰੀ ਦਾ ਉਦਘਾਟਨ ਕੀਤਾ ਅਤੇ ਇਨ੍ਹਾਂ ਦੀ ਸਥਾਪਨਾ ਨੂੰ ਸ਼ਲਾਘਾਯੋਗ ਪਹਿਲਕਦਮੀਆਂ ਦੱਸਿਆ। ਉਨ੍ਹਾਂ ਕਿਹਾ ਕਿ ਇਹ ਯਤਨ ਕਾਲਜ ਦੀ ਅਮੀਰ ਵਿਰਾਸਤ ਨੂੰ ਸੁਰੱਖਿਅਤ ਰੱਖਣ ਅਤੇ ਇਸਨੂੰ ਨਵੀਂ ਪੀੜ੍ਹੀ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਮੈਮੋਰੀਅਲ ਮੈਗਜ਼ੀਨ ਦੇ ਪ੍ਰਕਾਸ਼ਨ ਨੂੰ ਬੌਧਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਇੱਕ ਮਹੱਤਵਪੂਰਨ ਦਸਤਾਵੇਜ਼ ਵੀ ਦੱਸਿਆ।

ਆਪਣੇ ਸੰਬੋਧਨ ਵਿੱਚ, ਰਾਜਪਾਲ ਨੇ ਕਿਹਾ ਕਿ ਸਰਕਾਰੀ ਮਹਿੰਦਰਾ ਕਾਲਜ ਸਿਰਫ਼ ਇੱਕ ਵਿਦਿਅਕ ਸੰਸਥਾ ਨਹੀਂ ਹੈ, ਸਗੋਂ ਗਿਆਨ, ਚਰਿੱਤਰ ਅਤੇ ਪਰੰਪਰਾ ਦਾ ਇੱਕ ਪ੍ਰਕਾਸ਼ ਹੈ, ਜਿਸ ਨੇ ਡੇਢ ਸਦੀ ਤੋਂ ਵੱਧ ਸਮੇਂ ਤੋਂ ਪੀੜ੍ਹੀਆਂ ਨੂੰ ਸਿੱਖਿਅਤ ਕੀਤਾ ਹੈ ਅਤੇ ਦੇਸ਼ ਦੇ ਸਮਾਜਿਕ, ਸੱਭਿਆਚਾਰਕ ਅਤੇ ਬੌਧਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ

Related Articles

Leave a Reply

Your email address will not be published. Required fields are marked *

Back to top button
error: Content is protected !!