2007 ਬੈਚ ਦੀ ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ ਨੇ ਡਵੀਜਨਲ ਕਮਿਸ਼ਨਰ ਫਰੀਦਕੋਟ ਦਾ ਚਾਰਜ ਸੰਭਾਲਿਆ

ਫ਼ਰੀਦਕੋਟ, 13 ਅਪ੍ਰੈਲ ( ਸੂਤਰ )

2007 ਬੈਚ ਦੀ ਆਈ.ਏ.ਐਸ. ਅਧਿਕਾਰੀ ਮੈਡਮ ਕੰਵਲ ਪ੍ਰੀਤ ਬਰਾੜ ਨੇ ਡਵੀਜਨਲ ਕਮਿਸ਼ਨਰ ਫ਼ਰੀਦਕੋਟ ਵਜੋਂ ਆਪਣਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਮੌਕੇ ਉਨ੍ਹਾਂ ਨੂੰ ਪੰਜਾਬ ਪੁਲਿਸ ਵੱਲੋਂ ਗਾਰਡ ਆਫ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਚਾਰਜ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤਰਜੀਹ ਦੇ ਆਧਾਰ ‘ਤੇ ਸੁਣ ਕੇ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇ।

ਮੈਡਮ ਕੰਵਲ ਪ੍ਰੀਤ ਬਰਾੜ 2007 ਬੈਚ ਦੀ ਤਜਰਬੇਕਾਰ ਆਈ.ਏ.ਐਸ. ਅਧਿਕਾਰੀ ਹਨ। ਉਹ ਇਸ ਤੋਂ ਪਹਿਲਾਂ ਰਾਜ ਸਰਕਾਰ ਦੇ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾ ਨਿਭਾ ਚੁੱਕੇ ਹਨ ਅਤੇ ਪ੍ਰਸ਼ਾਸਨਿਕ ਮੈਦਾਨ ਵਿੱਚ ਉਨ੍ਹਾਂ ਦਾ ਵੱਡਾ ਤਜਰਬਾ ਰਿਹਾ ਹੈ। ਇਸ ਮੌਕੇ ਡਵੀਜਨਲ ਦਫ਼ਤਰ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।




