ਵਿਸ਼ਵ ਵਾਤਾਵਰਣ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰਾਂ ਨੇ ਲਗਾਏ ਪੌਦੇ

ਸ਼ਹੀਦ ਭਗਤ ਸਿੰਘ ਨਗਰ 6 ਜੂਨ ( सूत्र )

ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ ਅਤੇ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਨੇ ਬੂਟੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ।

ਇਸ ਦੌਰਾਨ ਏ.ਡੀ.ਸੀ. ਸੰਜੀਵ ਸ਼ਰਮਾ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪਲਾਸਟਿਕ ਦੀ ਵਰਤੋਂ ਘਟਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਯੋਗਦਾਨ ਪਾਉਣ।

ਏ.ਡੀ.ਸੀ. (ਪੇਂਡੂ ਵਿਕਾਸ) ਅਵਨੀਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਮਿਸ਼ਨ ਹਰਿਆਲੀ ਤਹਿਤ ਵੱਖ-ਵੱਖ ਥਾਵਾਂ ’ਤੇ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰ ਨਾਗਰਿਕ ਨੂੰ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਲੈਣੀ ਚਾਹੀਦੀ ਹੈ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਪੌਦੇ ਲਗਾ ਕੇ ਵਾਤਾਵਰਣ ਬਚਾਉਣ ਦਾ ਸੰਦੇਸ਼ ਦਿੱਤਾ।




