Uncategorized

ਵੋਟਰ ਮੈਪਿੰਗ ਲਈ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ 615 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ

ਬੀਐਲਓ ਨੇ ਵੋਟਰਾਂ ਦੀ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਦਾ ਕੰਮਕਾਜ ਸੰਭਾਲਿਆ

ਐਸ.ਬੀ.ਐਸ. ਨਗਰ, 8 ਜੂਨ ( ਸੂਤਰ )


ਪ੍ਰੀ-ਐਸ.ਆਈ.ਆਰ. ਮੁਹਿੰਮ ਤਹਿਤ ਮੌਜੂਦਾ ਵੋਟਰਾਂ ਦੀ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਐਸ.ਬੀ.ਐਸ. ਨਗਰ ਵੱਲੋਂ ਜ਼ਿਲ੍ਹੇ ਭਰ ਦੇ ਸਾਰੇ 615 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਨੇ ਆਪੋ-ਆਪਣੇ ਬੂਥਾਂ ’ਤੇ ਮੌਜੂਦ ਰਹਿ ਕੇ ਵੋਟਰਾਂ ਨੂੰ ਮੈਪਿੰਗ ਪ੍ਰਕਿਰਿਆ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ।


ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇਨਟੈਂਸਿਵ ਰਵੀਜ਼ਨ ਨੂੰ ਮੁੱਖ ਰੱਖਦਿਆਂ, ਜਿਨ੍ਹਾਂ ਵੋਟਰਾਂ ਦਾ ਸਾਲ 2003 ਦਾ ਵੇਰਵਾ ਪ੍ਰਾਪਤ ਨਹੀਂ ਹੋਇਆ, ਨੂੰ ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ ਮੈਪਿੰਗ ਦੀ ਸਹੂਲਤ ਦੇਣ ਲਈ ਅੱਜ ਪੰਜਾਬ ਭਰ ਵਿੱਚ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ ਤਾਂ ਜੋ ਕੋਈ ਵੀ ਯੋਗ ਵੋਟਰ ਮੈਪਿੰਗ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦਾ ਉਦੇਸ਼ ਤੁਰੱਟੀ ਰਹਿਤ ਤੇ ਪਾਰਦਰਸ਼ੀ ਵੋਟਰ ਸੂਚੀ ਤਿਆਰ ਕਰਨਾ ਹੈ।

ਉਨ੍ਹਾਂ ਪੰਜਾਬ ਵਿੱਚ ਐਸ.ਆਈ.ਆਰ. ਸਬੰਧੀ ਸ਼ਡਿਊਲ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਵੱਲੋਂ ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਏ ਜਾਣਗੇ। ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ 3 ਅਗਸਤ 2026 ਨੂੰ ਹੋਵੇਗੀ ਅਤੇ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਹੋਵੇਗੀ।

ਉਨ੍ਹਾਂ ਵੋਟਰਾਂ ਨੂੰ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਸਰਗਰਮ ਭਾਗੀਦਾਰੀ ਨਿਭਾਉਂਦਿਆਂ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਵਾਉਣ ਦੀ ਅਪੀਲ ਵੀ ਕੀਤੀ। ਇਸ ਦੌਰਾਨ ਵੱਖ-ਵੱਖ ਐਸ.ਡੀ.ਐਮ. ਵਲੋਂ ਵੀ ਆਪਣੇ ਇਲਾਕਿਆਂ ਵਿਚ ਚੱਲ ਰਹੇ ਐਸਆਈਆਰ ਦੇ ਕੰਮ ਦੀ ਚੈਕਿੰਗ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!