Uncategorized

ਜ਼ਿਲ੍ਹੇ ਦੇ 753 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਐਸ.ਆਈ.ਆਰ. ਤਹਿਤ ਵੋਟਰਾਂ ਦੀ ਮੈਪਿੰਗ 100 ਫੀਸਦੀ ਮੁਕੰਮਲ ਕਰਨਾ ਹੈ ਕੈਂਪਾਂ ਦਾ ਮੁੱਖ ਉਦੇਸ਼

ਸ੍ਰੀ ਮੁਕਤਸਰ ਸਾਹਿਬ, 08 ਜੂਨ ( ਸੂਤਰ )


ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 (ਐਸ.ਆਈ.ਆਰ) ਸਬੰਧੀ ਮੈਪਿੰਗ ਦਾ ਕੰਮ ਮੁਕੰਮਲ ਕਰਨ ਲਈ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ-083 ਲੰਬੀ ਵਿਖੇ 177 ਪੋਲਿੰਗ ਬੂਥ, ਵਿਧਾਨ ਸਭਾ ਹਲਕਾ-084 ਗਿੱਦੜਬਾਹਾ ਵਿਖੇ 173 ਪੋਲਿੰਗ ਬੂਥ, ਵਿਧਾਨ ਸਭਾ ਹਲਕਾ-085 ਮਲੋਟ ਵਿਖੇ 190 ਪੋਲਿੰਗ ਬੂਥ ਅਤੇ ਵਿਧਾਨ ਸਭਾ ਹਲਕਾ-086 ਸ੍ਰੀ ਮੁਕਤਸਰ ਸਾਹਿਬ ਵਿਖੇ 213 ਪੋਲਿੰਗ ਬੂਥਾਂ ’ਤੇ ਸਪੈਸ਼ਲ ਕੈਂਪ ਲਗਾਏ ਗਏ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਪੰਚਾਲ ਨੇ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਦੌਰਾਨ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਸਬੰਧਤ ਪੋਲਿੰਗ ਬੂਥਾਂ ’ਤੇ ਸਵੇਰੇ 10.00 ਵਜੇ ਤੋਂ ਸ਼ਾਮ 04.00 ਵਜੇ ਬੈਠ ਕੇ ਅਨ-ਮੈਪਡ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਯਕੀਨੀ ਬਣਾਇਆ ਗਿਆ। ਉਨਾਂ ਕਿਹਾ ਕਿ ਐਸ.ਆਈ.ਆਰ. ਤਹਿਤ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਵੋਟਰਾਂ ਦੀ 100 ਫੀਸਦੀ ਮੈਂਪਿੰਗ ਮੁਕੰਮਲ ਕਰਨਾ ਸੀ।

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਆਈ.ਆਰ. ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੁੱਲ 693828 ਵੋਟਰਾਂ ਵਿੱਚੋਂ ਹੁਣ ਤੱਕ 640880 ਵੋਟਰਾਂ (92.37 ਫ਼ੀਸਦੀ) ਦੀ ਵੋਟਰ ਸੂਚੀ 2003 ਨਾਲ ਮੈਪਿੰਗ ਸਫ਼ਲਤਾ ਪੂਰਵਕ ਕੀਤੀ ਜਾ ਚੁੱਕੀ ਹੈ ਅਤੇ ਜੋ ਜ਼ਿਲ੍ਹੇ ਦੇ 52948 ਵੋਟਰ ਅਨ-ਮੈਪਡ ਹਨ, ਉਨ੍ਹਾਂ ਦੀ ਮੈਂਪਿੰਗ ਇਨ੍ਹਾਂ ਸਪੈਸ਼ਲ ਕੈਂਪ ਦੌਰਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026, ਜੋ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਚੱਲੇਗੀ, ਜਿਸ ਦੌਰਾਨ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰ ਦੇ ਗਣਨਾ ਫਾਰਮ ਭਰਵਾਉਣਗੇ। ਇਸ ਤੋਂ ਇਲਾਵਾ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਨਿੱਜੀ ਤੌਰ ’ਤੇ ਦਫ਼ਤਰੀ ਸਮੇਂ ਦੌਰਾਨ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਟੋਲ ਫਰੀ ਨੰ. 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!