Uncategorized

ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਜ਼ਿਲ੍ਹਾ ਫਰੀਦਕੋਟ ਦਾ ਦੌਰਾ

ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਫ਼ਰੀਦਕੋਟ, 18 ਅਪ੍ਰੈਲ ( ਸੂਤਰ )


ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਮੀਟਿੰਗ ਕਰਕੇ ਗਊ ਸੇਵਾ ਨਾਲ ਸੰਬੰਧਿਤ ਚੱਲ ਰਹੀਆਂ ਗਤੀਵਿਧੀਆਂ, ਚੁਣੌਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਸ੍ਰੀ ਸਿੰਗਲਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਗਊਸ਼ਾਲਾਵਾਂ ਵਿੱਚ ਸੁਰੱਖਿਅਤ ਢੰਗ ਨਾਲ ਰੱਖਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਊ ਸੇਵਾ ਨਾਲ ਜੁੜੀਆਂ ਸੰਸਥਾਵਾਂ ਅਤੇ ਸੇਵਾਦਾਰਾਂ ਨਾਲ ਸਹਿਯੋਗ ਵਧਾਇਆ ਜਾਵੇ ਤਾਂ ਜੋ ਇਸ ਕੰਮ ਨੂੰ ਹੋਰ ਮਜ਼ਬੂਤੀ ਮਿਲ ਸਕੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਗਊਆਂ ਦੀ ਸੰਭਾਲ ਲਈ ਫੰਡਾਂ ਦੇ ਸੁਚੱਜੇ ਇਸਤੇਮਾਲ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਗਊਆਂ ਦੀ ਸੰਭਾਲ ਅਤੇ ਭਲਾਈ ਨੂੰ ਪਹਿਲ ਦੇਣਾ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਹਨਾ ਕਿਹਾ ਕਿ ਗਊ ਸੇਵਾ ਸਿਰਫ਼ ਧਾਰਮਿਕ ਭਾਵਨਾ ਨਾਲ ਹੀ ਨਹੀਂ ਜੁੜੀ, ਸਗੋਂ ਇਹ ਸਮਾਜਿਕ ਜ਼ਿੰਮੇਵਾਰੀ ਵੀ ਹੈ ਅਤੇ ਹਰ ਵਰਗ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਮੀਟਿੰਗ ਤੋਂ ਪਹਿਲਾਂ ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਪਿੰਡ ਗੋਲੇਵਾਲਾ ਵਿਖੇ ਸਥਿਤ ਗਊਸ਼ਾਲਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਗਊਆਂ ਦੀ ਰਹਿਣ-ਸਹਿਣ ਦੀ ਵਿਵਸਥਾ, ਸਾਫ਼-ਸਫ਼ਾਈ, ਪਾਣੀ ਦੀ ਉਪਲਬਧਤਾ, ਚਾਰੇ ਦੀ ਗੁਣਵੱਤਾ ਅਤੇ ਪਸ਼ੂਆਂ ਦੀ ਸਿਹਤ ਸਬੰਧੀ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਵੈਟਰਨਰੀ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਗਊਆਂ ਦੀ ਸਮੇਂ-ਸਮੇਂ ‘ਤੇ ਸਿਹਤ ਜਾਂਚ ਅਤੇ ਟੀਕਾਕਰਨ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਊ ਸੇਵਾ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਗਊਸ਼ਾਲਾਵਾਂ ਤੱਕ ਪਹੁੰਚਣਾ ਲਾਜ਼ਮੀ ਹੈ।

ਇਸ ਮੌਕੇ ਬੀ.ਡੀ.ਪੀ.ਓ ਫਰੀਦਕੋਟ ਸ. ਨੱਥਾ ਸਿੰਘ ਭੁੱਲਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਰਜੀਤ ਸਿੰਘ ਮੱਲ, ਡਾ. ਹਰਪਾਲ ਸਿੰਘ ਵੈਨਟਰੀ ਅਫਸਰ ਗੋਲੇਵਾਲਾ, ਖਰੈਤੀ ਲਾਲ ਵੈਟਨਰੀ ਇੰਸਪੈਕਟਰ ਗੋਲੇਵਾਲਾ, ਪਵਨਦੀਪ ਵੈਟਨਰੀ ਇੰਸਪੈਕਟਰ, ਵਿਰਾਟ ਕੁਮਾਰ, ਲਾਭ ਸਿੰਘ ਬਰਾੜ, ਬਾਬਾ ਗੁਰਦੀਪ ਸਿੰਘ, ਈ.ਓ ਨਗਰ ਕੌਂਸਲ ਅੰਮ੍ਰਿਤ ਲਾਲ ਤੋਂ ਇਲਾਵਾ ਹੋਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!