Uncategorized

ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਨਾਲ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 9 ਜੂਨ ( ਸੂਤਰ )


ਜਿ਼ਲ੍ਹੇ ਦੇ ਵਪਾਰੀਆਂ ਨੂੰ ਉਨ੍ਹਾਂ ਦੇ ਵਪਾਰ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਇਹ ਜਾਣਕਾਰੀ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹੇ ਨਾਲ ਸਬੰਧਿਤ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਇਸ ਮੌਕੇ ਤੇ ਸ੍ਰੀ ਅਰਵਿੰਦਰ ਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ ਵੀ ਮੌਜੂਦ ਸਨ।

ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਹਨਾਂ ਨੂੰ ਭਵਿੱਖ ਵਿੱਚ ਕੋਈ ਸਮੱਸਿਆ ਪੇਸ਼ ਨਾ ਆਵੇ।

ਉਹਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਹਫਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ ।

ਮੀਟਿੰਗ ਵਿੱਚ ਸ੍ਰੀ ਵਨੀਤ ਜਿੰਦਲ ਚੇਅਰਮੈਨ ਜਿ਼ਲ੍ਹਾ ਟਰੇਡਰਜ਼ ਕਮਿਸ਼ਨ, ਸ੍ਰੀ ਕੁਲਵਿੰਦਰ ਕੰਡਾ ਚੇਅਰਮੈਨ ਵਿਧਾਨ ਸਭਾ ਟਰੇਡਰਜ਼ ਕਮਿਸ਼ਨ, ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਦੇ ਨੁਮਾਇੰਦੇ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!