ਪਦਮਾ ਅਵਾਰਡ-2027 ਲਈ ਸਿਫ਼ਾਰਸ਼ਾਂ ਭੇਜਣ ਦੀ ਆਖਰੀ ਮਿਤੀ 10 ਜੁਲਾਈ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ

ਕਪੂਰਥਲਾ, 9 ਜੂਨ ( ਸੂਤਰ )

ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 26 ਜਨਵਰੀ, 2027 ਨੂੰ ਦਿੱਤੇ ਜਾਣ ਵਾਲੇ ਪਦਮਾ ਅਵਾਰਡਜ਼ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਲਈ ਯੋਗ ਸ਼ਖਸੀਅਤਾਂ ਦੀਆਂ ਸਿਫਾਰਿਸ਼ਾਂ ਦੀ ਮੰਗ ਕੀਤੀ ਗਈ ਹੈ, ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਸਿਫਾਰਸ਼ਾਂ ਨੂੰ ਰਾਜ ਸਰਕਾਰ ਨੂੰ ਭੇਜਣ ਦੀ ਆਖਰੀ ਮਿਤੀ 10 ਜੁਲਾਈ, 2026 ਨਿਰਧਾਰਿਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸਿਫ਼ਾਰਸ਼ਾਂ ਦੇ ਨਾਲ ਸਬੰਧਤ ਵਿਅਕਤੀ ਦੇ ਕੰਮਾਂ ਅਤੇ ਪ੍ਰਾਪਤੀਆਂ ਦਾ ਪੂਰਾ ਵੇਰਵਾ ਅੰਗਰੇਜ਼ੀ ਅਤੇ ਪੰਜਾਬੀ ਦੋਵਾਂ ਭਾਸ਼ਾਵਾਂ ਵਿੱਚ 5-5 ਕਾਪੀਆਂ ਸਮੇਤ ਭੇਜਿਆ ਜਾਣਾ ਚਾਹੀਦਾ ਹੈ, ਜਿਸ ਵਿੱਚ ਸਾਈਟੇਸ਼ਨ ਦੇ ਸ਼ਬਦਾਂ ਦੀ ਸੀਮਾ ਵੱਧ ਤੋਂ ਵੱਧ 800 ਸ਼ਬਦ ਹੋਣੀ ਚਾਹੀਦੀ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਮਜ਼ਦ ਕੀਤੇ ਜਾਣ ਵਾਲੇ ਵਿਅਕਤੀ ਦੇ ਕੰਮਾਂ ਦੀ ਪੂਰੀ ਪੜਤਾਲ ਕੀਤੀ ਜਾਵੇ ਅਤੇ ਪੂਰੀ ਤਸੱਲੀ ਹੋਣ ‘ਤੇ ਹੀ ਨਾਂ ਅੱਗੇ ਭੇਜਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਸਰਕਾਰੀ ਨਿਯਮਾਂ ਦਾ ਹਵਾਲਾ ਦਿੰਦਿਆਂ ਇਹ ਵੀ ਸਾਫ਼ ਕੀਤਾ ਕਿ ਡਾਕਟਰਾਂ ਅਤੇ ਵਿਗਿਆਨੀਆਂ ਨੂੰ ਛੱਡ ਕੇ ਕਿਸੇ ਵੀ ਹੋਰ ਸਰਕਾਰੀ ਜਾਂ ਅਰਧ-ਸਰਕਾਰੀ ਕਰਮਚਾਰੀ/ਅਧਿਕਾਰੀ ਦੀ ਸਿਫ਼ਾਰਸ਼ ਨਹੀਂ ਕੀਤੀ ਜਾ ਸਕਦੀ।

ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਗਕਾਰੀਆਂ ਨੂੰ ਕਿਹਾ ਕਿ ਉਹ ਸਮਾਂ ਸੀਮਾ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਯੋਗ ਸ਼ਖਸੀਅਤਾਂ ਦੇ ਵੇਰਵੇ ਜਲਦ ਤੋਂ ਜਲਦ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜਮ੍ਹਾਂ ਕਰਵਾਉਣ ਤਾਂ ਜੋ ਇਨ੍ਹਾਂ ਨੂੰ ਸਮੇਂ ਸਿਰ ਰਾਜ ਸਰਕਾਰ ਨੂੰ ਭੇਜਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਇਹ ਅਵਾਰਡ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿੱਚੋਂ ਹਨ, ਜੋ ਕਿ ਵੱਖ-ਵੱਖ ਖੇਤਰਾਂ ਜਿਵੇਂ ਕਿ ਕਲਾ, ਸਾਹਿਤ, ਸਿੱਖਿਆ, ਖੇਡਾਂ, ਚਿਕਿਤਸਾ, ਸਮਾਜ ਸੇਵਾ, ਵਿਗਿਆਨ ਅਤੇ ਇੰਜੀਨੀਅਰਿੰਗ, ਲੋਕ ਮਾਮਲੇ, ਸਿਵਲ ਸੇਵਾ, ਉਦਯੋਗ ਅਤੇ ਵਪਾਰ ਆਦਿ ਵਿੱਚ ਵਿਲੱਖਣ ਅਤੇ ਅਸਾਧਾਰਨ ਪ੍ਰਾਪਤੀਆਂ ਜਾਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਨਾਮਵਰ ਸ਼ਖਸੀਅਤਾਂ ਨੂੰ ਦਿੱਤੇ ਜਾਂਦੇ ਹਨ।

ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।




