ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜੈਯੰਤੀ ਸਬੰਧੀ ਕੋਟਕਪੂਰਾ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ
ਡਾ.ਭੀਮ ਰਾਓ ਅੰਬੇਦਕਰ ਦੀ ਸਾਡੇ ਸਮਾਜ, ਦੇਸ਼ ਅਤੇ ਲੋਕਤੰਤਰ ਨੂੰ ਬਹੁਤ ਵੱਡੀ ਦੇਣ-ਸਪੀਕਰ ਸੰਧਵਾਂ

ਕੋਟਕਪੂਰਾ 20 ਅਪ੍ਰੈਲ ( ਸੂਤਰ )

ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜੈਯੰਤੀ ਸਬੰਧੀ ਕੋਟਕਪੂਰਾ ਦੇ ਪ੍ਰੇਮ ਨਗਰ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਡਾ.ਭੀਮ ਰਾਓ ਅੰਬੇਦਕਰ ਦੀ ਸਾਡੇ ਸਮਾਜ, ਦੇਸ਼ ਅਤੇ ਲੋਕਤੰਤਰ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਦੀ ਯਾਦ ਵਿੱਚ ਇੱਕ ਲਾਇਬ੍ਰੇਰੀ ਬਣਾਈ ਗਈ ਹੈ ਜਿਸ ਵਿੱਚ ਸਪੀਕਰ ਸੰਧਵਾਂ ਨੇ ਲਾਈਬਰੇਰੀ ਲਈ 15 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਦਾ ਵੀ ਮੁੱਖ ਮਕਸਦ ਬੱਚਿਆਂ ਨੂੰ ਪੜ੍ਹਾਉਣਾ ਅਤੇ ਸਮਰੱਥ ਬਣਾਉਣਾ ਸੀ,ਇਸ ਲਈ ਉਨ੍ਹਾਂ ਬੱਚਿਆਂ ਨੂੰ ਵੀ ਪੜ੍ਹਨ ਅਤੇ ਅੱਗੇ ਵਧਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਕਰੋੜਾਂ ਰੁਪਏ ਖਰਚ ਕੇ ਪ੍ਰੇਮ ਨਗਰ ਵਿੱਚ ਵਿਕਾਸ ਦੇ ਕਾਰਜ ਕੀਤੇ ਜਾ ਰਹੇ ਹਨ।

ਸਪੀਕਰ ਸੰਧਵਾ ਲਈ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਐਕਟ ਪਾਸ ਕੀਤਾ ਗਿਆ ਹੈ ਜੋ ਕਿ ਪੰਜਾਬ ਸਰਕਾਰ ਦਾ ਇੱਕ ਬਹੁਤ ਵਧੀਆ ਉਪਰਾਲਾ ਹੈ।

ਇਸ ਮੌਕੇ ਗੁਰਮੀਤ ਸਿੰਘ ਚੇਅਰਮੈਨ,ਪ੍ਰਧਾਨ ਨਰਿੰਦਰ ਕੁਮਾਰ ਰਾਠੌਰ, ਪ੍ਰਵੀਨ ਕੁਮਾਰ ਅਰੋਧੀਆ,ਪਵਨ ਕੁਮਾਰ, ਕੇਵਲ ਮਾਂਡੀਆ,ਅਸ਼ੋਕ ਕੁਮਾਰ, ਬਸੰਤ ਕੁਮਾਰ, ਰਾਮ ਚੰਦ ਕਟਾਰੀਆ,ਹੁਕਮ ਚੰਦ, ਅਸ਼ੋਕ ਕੁਮਾਰ, ਸੁਭਾਸ਼ ਚੰਦਰ,ਧਰਮਪਾਲ, ਬਸੰਤ ਕੁਮਾਰ ਪਰਜਾਪਤੀ,ਓਮ ਪ੍ਰਕਾਸ਼ ਗੋਠਵਾਲ ਮਾਸਟਰ ਸਤਨਾਮ ਸਿੰਘ, ਬਿੰਦਰ ਪਾਲ, ਮੈਡਮ ਗੁਰਵਿੰਦਰ ਕੌਰ, ਗੁਰਪ੍ਰੀਤ ਸਿੰਘ, ਗੰਗਾ ਰਾਮ ਆਦਿ ਹਾਜ਼ਰ ਸਨ।




