Uncategorized

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ ਉਸਾਰੀਆਂ ਢਹਿ-ਢੇਰੀ

ਨਸਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ

ਮਾਲੇਰਕੋਟਲਾ, 20 ਅਪ੍ਰੈਲ ( ਵਾਸ਼ਿਸ਼ਟ )


ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੀ.ਐਸ.ਪੀ. ਮਾਨਵਜੀਤ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ. ਦਰਸ਼ਨ ਸਿੰਘ ਅਤੇ ਭਾਰੀ ਪੁਲਿਸ ਫੋਰਸ ਵੱਲੋਂ 2 ਨਸ਼ਾ ਤਸਕਰਾਂ ਦੇ ਨਜਾਇਜ ਕਬਜਿਆਂ ਨੂੰ ਢਹਿ ਢੇਰੀ ਕੀਤਾ ਗਿਆ।
ਡੀ.ਐਸ.ਪੀ. ਮਾਨਵਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਸਲ ਦੇ ਸਹਿਯੋਗ ਨਾਲ ਥਾਣਾ ਸਿਟੀ 1 ਅਤੇ ਥਾਣਾ ਸਿਟੀ 2 ਮਾਲੇਰਕੋਟਲਾ ਦੇ ਦੋ ਗੈਰ-ਕਾਨੂੰਨੀ ਜਾਇਦਾਦ ਤੇ ਕਾਰਵਾਈ ਕੀਤੀ ਗਈ।

ਨਸ਼ਾ ਤਸਕਰੀ ਨਾਲ ਸਬੰਧਤ ਮੁਹੰਮਦ ਸ਼ਮਸ਼ਾਦ ਉਰਫ ਬੰਨਾ ਪੁੱਤਰ ਮੁਹੰਮਦ ਯਾਕੂਬ ਵਾਸੀ ਕਿਲ੍ਹਾ ਰਹਿਮਤਗੜ੍ਹ ਅਤੇ ਮੁਹੰਮਦ ਯਾਕੂਬ ਪੁੱਤਰ ਮੁਹੰਮਦ ਰਫੀਕ ਵਾਸੀ ਕੁਟੀ ਰੋਡ ਦੇੜਾਖੂਹ ਵੱਲੋਂ ਸਰਕਾਰੀ ਥਾਵਾਂ ਤੇ ਗੈਰ-ਕਾਨੂੰਨੀ ਕਬਜਾ ਕੀਤਾ ਹੋਇਆ ਸੀ। ਇਸ ਲਈ ਸਿਵਲ ਪ੍ਰਸ਼ਾਸ਼ਨ ਨੇ ਪੁਲਿਸ ਵਿਭਾਗ ਨਾਲ ਮਿਲਕੇ ਇਨਾਂ ਅਣਅਧਿਕਾਰਤ ਕੀਤੀ ਉਸਾਰੀ ਨੂੰ ਢਹਿ-ਢੇਰੀ ਕੀਤਾ ਗਿਆ।

ਡੀ.ਐਸ.ਪੀ. ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਕਾਨੂੰਨੀ ਰਿਕਾਰਡ ਮੁਤਾਬਿਕ ਇਹਨਾਂ ਵਿਅਕਤੀਆਂ ਤੇ ਨਸ਼ਾ ਤਸਕਰੀ ਦੇ ਮਾਮਲੇ ਵੀ ਦਰਜ ਹਨ ਜਿਨ੍ਹਾਂ ਵਿੱਚ ਮੁਹੰਮਦ ਯਾਕੂਬ ਪੁੱਤਰ ਮੁਹੰਮਦ ਰਫੀਕ ਤੇ 5 ਮਾਮਲੇ ਦਰਜ ਹਨ, ਜਦਕਿ ਮੁਹੰਮਦ ਸ਼ਮਸ਼ਾਦ ਉਰਫ ਬੰਨਾ ਪੁੱਤਰ ਮੁਹੰਮਦ ਯਾਕੂਬ ਖ਼ਿਲਾਫ਼ 2 ਮਾਮਲੇ ਦਰਜ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਜਾਲ ਨੂੰ ਪੂਰਨ ਤੌਰ ਤੇ ਖ਼ਤਮ ਕਰਨ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ਼੍ਰੀ ਗੋਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਇਸ ਗੈਰ-ਕਾਨੂੰਨੀ ਧੰਦੇ ਨੂੰ ਤੁਰੰਤ ਛੱਡ ਦੇਣ, ਨਹੀਂ ਤਾਂ ਭਵਿੱਖ ਵਿੱਚ ਉਨ੍ਹਾ ਖ਼ਿਲਾਫ਼ ਕਾਨੂੰਨ ਅਨੁਸਾਰ ਇਸੇ ਤਰ੍ਹਾਂ ਦੀ ਕੜੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡੀ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਨਾਲ ਸਬੰਧਿਤ ਕੋਈ ਵੀ ਜਾਣਕਾਰੀ ਵਟਸਐਪ ਨੰਬਰ 97791-00200 ‘ਤੇ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!