Uncategorized

ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਸਲਾਹਕਾਰੀ ਜਾਰੀ

ਦੁਪਹਿਰ ਸਮੇਂ ਬਿਨਾਂ ਲੋੜ ਬਾਹਰ ਜਾਣ ਤੋਂ ਕੀਤਾ ਜਾਵੇ ਗੁਰੇਜ਼ਃ ਸਿਵਲ ਸਰਜਨ ਬਰਨਾਲਾ

ਬਰਨਾਲਾ 21 ਅਪ੍ਰੈਲ ( ਸੂਤਰ )


ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਗਰਮੀ ਤੋਂ ਬਚਾਅ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ ਤਾਂ ਜੋ ਸੰਭਾਵੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਾਇਆ ਜਾ ਸਕੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ.ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ ।

ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਅਪਣੇ ਆਪ ਦਾ ਗਰਮੀ ਤੋਂ ਬਚਾਅ ਕੀਤਾ ਜਾਵੇ। ਨਵੇਂ ਜਨਮੇ ਬੱਚੇ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ,ਛੋਟੇ ਬੱਚੇ, ਗਰਭਵਤੀ ਔਰਤਾਂ, ਮਜ਼ਦੂਰ, ਕਿਸਾਨ ਜਾਂ ਖੁਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਲੋਕ, ਬੇਘਰੇ, ਸੜਕਾਂ ਕੰਢੇ ਜਾਂ ਫ਼ੁਟਪਾਥਾਂ ’ਤੇ ਰਹਿਣ ਵਾਲੇ ਲੋਕ, ਮਾਨਸਿਕ ਜਾਂ ਸਰੀਰਕ ਬੀਮਾਰੀ ਤੋਂ ਪੀੜਤ ਲੋਕ ਖ਼ਾਸਕਰ ਦਿਲ ਦੀ ਬੀਮਾਰੀ ਜਾਂ ਹਾਈ ਬਲੈੱਡ ਪ੍ਰੈਸ਼ਰ ਦੇ ਰੋਗੀ, ਮੋਟਾਪੇ ਤੋਂ ਪੀੜਤ ਲੋਕ, ਗਰਮ ਵਾਤਾਵਰਣ ਵਿਚ ਸਖ਼ਤ ਮਿਹਨਤ ਕਰਨ ਵਾਲੇ ਲੋਕ ਜਾਂ ਖੁਲ੍ਹੇ ਵਿੱਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀ ਆਦਿ ‘ਤੇ ਜਿਆਦਾ ਅਸਰ ਹੁੰਦਾ ਹੈ ।

ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ। ਜ਼ਿਲ੍ਹਾ ਬਰਨਾਲਾ ਦੇ ਸਿਵਲ ਹਸਪਤਾਲ ਬਰਨਾਲਾ, ਸਬ ਡਵੀਜਨਲ ਹਸਪਤਾਲ ਤਪਾ, ਕਮਿਊਨਿਟੀ ਹੈਲਥ ਸੈਂਟਰ ਧਨੌਲਾ,ਮਹਿਲ ਕਲਾਂ ਅਤੇ ਭਦੌੜ ਵਿਖੇ ਐਮਰਜੈਂਸੀ ਦਵਾਈਆਂ, ਓ.ਆਰ. ਐਸ.ਦਾ ਪ੍ਰਬੰਧ ਕੀਤਾ ਗਿਆ ਹੈ ।

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਗਰਮੀ ਤੋਂ ਬਚਾਅ ਲਈ ਪਾਣੀ , ਲੱਸੀ, ਨਿੰਬੂ ਪਾਣੀ, ਓ.ਆਰ.ਐਸ. ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ, ਹਲਕੇ ਰੰਗ ਦੇ ਕਪੜੇ ਪਹਿਨੇ ਜਾਣ , ਬਾਹਰ ਜਾਣ ਸਮੇਂ ਐਨਕ ਲਗਾਈ ਜਾਵੇ ਤੇ ਸਿਰ ਢੱਕ ਕੇ ਰੱਖਣਾ ਚਾਹੀਦਾ ਹੈ

ਮੌਸਮ ਅਨੁਸਾਰ ਫਲ ਸਬਜੀਆਂ ਦੀ ਵੱਧ ਤੋਂ ਵੱਧ ਵਰਤੋਂ ਕਰੋ ।ਘਰ ਤੇ ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖਿਆ ਜਾਵੇ, ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡਿਆ ਜਾਵੇ ਅਤੇ ਤਿੱਖੀ ਧੁੱਪ ‘ਚ ਨੰਗੇ ਪੈਰ ਨਾ ਜਾਇਆ ਜਾਵੇ । ਗਰਮ ਪਦਾਰਥ ਚਾਹ, ਕੌਫ਼ੀ , ਤੰਬਾਕੂ ਪਦਾਰਥ ਅਤੇ ਨਸਿਆਂ ਦਾ ਸੇਵਨ ਨਾ ਕੀਤਾ ਜਾਵੇ । ਤਲੀਆਂ ਮਸਾਲੇਦਾਰ ਅਤੇ ਬਾਸੀ ਖਾਣੇ ਦਾ ਸੇਵਨ ਨਾ ਕੀਤਾ ਜਾਵੇ ।

Related Articles

Leave a Reply

Your email address will not be published. Required fields are marked *

Back to top button
error: Content is protected !!