Uncategorized

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਵੋਟਰ ਮੈਪਿੰਗ ਕਾਰਜ ‘ਚ ਬੀ.ਐਲ.ਓ. ਦਾ ਸਹਿਯੋਗ ਕਰਨ ਦੀ ਕੀਤੀ ਅਪੀਲ

ਹੁਸ਼ਿਆਰਪੁਰ, 21 ਅਪ੍ਰੈਲ ( ਸੂਤਰ )


ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਵਿਚ ਜਲਦ ਹੀ ਸਪੈਸ਼ਲ ਇੰਟੈਸਿਵ ਰਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਦੀ ਸੰਭਾਵਨਾ ਹੈ। ਪ੍ਰੀ-ਐਸ.ਆਈ.ਆਰ ਗਤੀਵਿਧੀਆਂ ਤਹਿਤ ਮੌਜੂਦਾ ਵੋਟਰ ਸੂਚੀ ਦੇ ਵੋਟਰਾਂ ਦਾ ਮਿਲਾਨ/ਮੈਪਿੰਗ ਸਾਲ 2003 ਦੀ ਵੋਟਰ ਸੂਚੀ ਨਾਲ ਕੀਤਾ ਜਾ ਰਿਹਾ ਹੈ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਹੋਇਆ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 12,68,734 ਵੋਟਰ ਹਨ ਜਿਨ੍ਹਾਂ ਵਿਚੋਂ 10,65,313 (83.97 ਫੀਸਦੀ) ਵੋਟਰਾਂ ਦੀ ਮੈਪਿੰਗ ਬੀ.ਐਲ.ਓ. ਦੁਆਰਾ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਇਸ ਕਾਰਜ ਦੇ ਲਈ ਵਿਧਾਨ ਸਭਾ ਚੋਣ ਹਲਕਿਆਂ ਦੇ ਬੀ.ਐਲ.ਓ. ਘਰ-ਘਰ ਜਾ ਕੇ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਨ/ਮੈਪਿੰਗ ਕਰਨ ਲਈ ਫੈ
ਵੈਰੀਫਿਕੇਸ਼ਨ ਕਰ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਭਾਰਤ ਚੋਣ ਕਮਿਸ਼ਨ ਦੇ ਇਸ ਮਹੱਤਵਪੂਰਨ ਕੰਮ ਵਿਚ ਸਹਿਯੋਗ ਦੇਣ ਅਤੇ ਵੋਟਰ ਮੈਪਿੰਗ ਦੌਰਾਨ ਬੀ.ਐਲ.ਓ. ਨੂੰ ਜ਼ਰੂਰੀ ਦਸਤਾਵੇਜ ਅਤੇ ਜਾਣਕਾਰੀ ਉਪਲਬੱਧ ਕਰਵਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦਾ ਨਾਂ ਸਾਲ 2003 ਵਿਚ ਜਿਸ ਸਥਾਨ ਜਾਂ ਬੂਥ ‘ਤੇ ਦਰਜ ਸੀ ਉਸ ਸਬੰਧੀ ਆਪਣੀ ਵੋਟ ਦੇ ਵੇਰਵੇ ਮੌਜੂਦਾ ਬੀ.ਐਲ.ਓ. ਨੂੰ ਮੁਹੱਈਆ ਕਰਵਾਉਣ ਤਾਂ ਜੋ ਵੋਟਰ ਮੈਪਿੰਗ ਦਾ ਕੰਮ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਸਮੇਂ ਸਿਰ ਪੁਰਾ ਕੀਤਾ ਜਾ ਸਕੇ।

ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਵਿਚ ਨਿਯੁਕਤ ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਸੁਪਰਵਾਈਜ਼ਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬੀ.ਐਲ.ਓ. ਵੱਲੋਂ ਕੀਤੇ ਜਾ ਰਹੇ ਵੋਟਰ ਮੈਪਿੰਗ ਕੰਮ ਦਾ ਰੋਜ਼ਾਨਾ ਨਿਰੀਖਣ ਕਰਨ ਅਤੇ ਬੀ.ਐਲ.ਓ. ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ।

Related Articles

Leave a Reply

Your email address will not be published. Required fields are marked *

Back to top button
error: Content is protected !!