Uncategorized

‘ਮਿਸ਼ਨ ਕਲੀਨ ਪੰਜਾਬ’ ਤਹਿਤ ਕਮਿਸ਼ਨਰ ਨਗਰ ਨਿਗਮ ਬਟਾਲਾ, ਗੁਰਸਿਮਰਨ ਸਿੰਘ ਢਿੱਲੋਂ ਵਲੋਂ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਲੈ ਕੀਤੀ ਗਈ ਚੈਕਿੰਗ

ਬਟਾਲਾ, 10 ਜੂਨ ( ਸੂਤਰ )


ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ -ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਮਿਸ਼ਨ ਕਲੀਨ ਪੰਜਾਬ’ ਤਹਿਤ ਬਟਾਲਾ ਸ਼ਹਿਰ ਦੀ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ ਗਿਆ।


ਕਮਿਸ਼ਨਰ, ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ/ਨਗਰ ਨਿਗਮਾਂ ਦੇ ਅਧਿਕਾਰੀ ਰੋਜਾਨਾ ਸਵੇਰੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਫੀਲਡ ਵਿਚ ਰਹਿਣਗੇ।

ਉਨਾ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਸ਼ਹਿਰੀ ਖੇਤਰਾਂ ਵਿੱਚ ਸਫਾਈ ਵਿਵਸਥਾ ਨੂੰ ਹੋਰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਇਸ ਮਿਸ਼ਨ ਤਹਿਤ ਨਗਰ ਕੌਂਸਲ/ਨਗਰ ਨਿਗਮ ਦੇ ਅਧਿਕਾਰੀ, ਸਮੂਹ ਸੁਪਰਵਾਈਜ਼ਰ, ਸੈਨੇਟਰੀ ਇੰਸਪੈਕਟਰ ਸਮੇਤ ਸਮੂਹ ਅਮਲਾ ਰੋਜ਼ਾਨਾ ਸਮੇਂ ਸਿਰ ਹਾਜਰ ਹੋ ਕਿ ਸਫਾਈ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪਾਬੰਦ ਹੋਣਗੇ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਖਜੂਰੀ ਗੇਟ, ਭੰਡਾਰੀ ਮੁਹੱਲਾ ਤੇ ਮੀਆਂ ਮੁਹੱਲਾ ਬਟਾਲਾ ਸਮੇਤ ਵੱਖ ਵੱਖ ਏਰੀਆ ਵਿੱਚ ਜਾ ਕੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ ਗਿਆ ਤੇ ਸਬੰਧਤ ਕਰਮਚਾਰੀਆਂ ਨੂੰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਕੂੜੇ ਦੇ ਢੇਰਾਂ ਨੂੰ ਨਾਲ ਦੀ ਨਾਲ ਚੁੱਕਣ ਦੀ ਹਦਾਇਤ ਕੀਤੀ।

ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲ ਦੀ ਈਓਜ਼ ਨੂੰ ਰੋਜ਼ਾਨਾ ਸਫਾਈ ਵਿਵਸਥਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿ ਉਹ ਖੁਦ ਬਜਾਰਾਂ ਆਦਿ ਦੀ ਵਿਜ਼ਿਟ ਕਰਕੇ ਸਫਾਈ ਪ੍ਰਬੰਧਾਂ ਨੂੰ ਸੁਨਿਸ਼ਚਿਤ ਕਰਨ।

ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਨਗਰ ਨਿਗਮ ਬਟਾਲਾ ਵਲੋਂ ਡੋਰ ਟੂ ਡੋਰ ਕੂੜਾ ਇਕੱਠਾ ਕਰਨ, ਸ਼ਹਿਰ ਵਿੱਚ ਕੂੜੇ ਦੇ ਢੇਰਾਂ ਦਾ ਨਿਪਟਾਰਾ ਕਰਨ, ਡੰਪ ਸਾਈਟ ਵਿੱਚ ਸੁਧਾਰ, ਗਲੀਆਂ-ਨਾਲੀਆਂ ਦੀ ਸਫਾਈ ਕਰਨ ਅਤੇ ਸ਼ਹਿਰ ਅੰਦਰ ਸਾਫ ਸਫਾਈ ਵਿਵਸਥਾ ਨੂੰ ਲਗਾਤਾਰ ਠੀਕ ਰੱਖਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਸਾਫ਼-ਸੁਥਰਾ ਤੇ ਖੂਬਸੂਰਤ ਬਣਾਇਆ ਜਾਵੇਗਾ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਫਾਈ ਕਰਮੀਆਂ ਨਾਲ ਸਹਿਯੋਗ ਕਰਨ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!