Uncategorized

ਭਲਕੇ (24 ਅਪ੍ਰੈਲ) ਨੂੰ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਕੀਤੀ ਜਾਵੇਗੀ ਮੋਕ ਡਰਿੱਲ- ਵਧੀਕ ਡਿਪਟੀ ਕਮਿਸ਼ਨਰ

ਬਲੈਕਆਊਟ ਦੌਰਾਨ ਜਨਰੇਟਰ ਤੇ ਟਾਰਚ ਵਰਤਣ ‘ਤੇ ਰੋਕ, ਐਮਰਜੈਂਸੀ ਪ੍ਰਤੀਕਿਰਿਆ ਦੀ ਤਿਆਰੀ ਲਈ ਮੌਕ ਅਭਿਆਸ

ਮਾਲੇਰਕੋਟਲਾ 23 ਅਪ੍ਰੈਲ ( ਵਾਸ਼ਿਸ਼ਟ )


ਗ੍ਰਹਿ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਦੇ ਨਿਰਦੇਸ਼ਾਂ ਤਹਿਤ ਅਨੁਸਾਰ 24 ਅਪ੍ਰੈਲ, 2026 ਨੂੰ ਰਾਤ 8 ਵਜੇ ਅਰਿਹੰਤ ਸਪਿਨਿੰਗ ਮਿਲਜ਼ ਰਿਹਾਇਸੀ ਖੇਤਰਾਂ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ।

ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਅਗੇਤੇ ਪ੍ਰਬੰਧਾ ਲਈ ਸੱਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਹ ਮੌਕ ਐਕਸਰਸਾਈਜ਼ ਡੀ.ਜੀ.ਪੀ. ਕਮ ਕਮਾਡੈਂਟ ਜਨਰਲ ਪੰਜਾਬ ਹੋਮ ਗਾਰਡਸ ਐਂਡ ਡਾਇਰੈਕਟਰ,ਸਿਵਲ ਡਿਫੈਂਸ ਪੰਜਾਬ ਅਤੇ ਜ਼ਿਲ੍ਹਾ ਸਿਵਲ ਪ੍ਰਸਾਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀਂ ਹੈ। ਮੌਕ ਐਕਸਰਸਾਈਜ਼ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਸਾਇਰਨਾਂ ਵਜਾ ਕੇ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਹ ਮੋਕ ਡਰਿੱਲ ਅਰਿਹੰਤ ਸਪਿਨਿੰਗ ਮਿਲਜ਼ ਦੇ ਰਿਹਾਇਸੀ ਖੇਤਰ ਵਿਖੇ ਹੋਵੇਗੀ ਅਤੇ ਬਿਜਲੀ ਵਿਭਾਗ ਵੱਲੋਂ ਕੇਵਲ ਇਸੇ ਹੀ ਇਲਾਕੇ ਦੀਆਂ ਲਾਈਟਾਂ ਨੂੰ ਕੁਝ ਸਮੇਂ ਲਈ ਬੰਦ ਕੀਤਾ ਜਾਵੇਗਾ ਸਗੋਂ ਸ਼ਹਿਰ ਦੀ ਬਿਜਲੀ ਸਪਲਾਈ ਬੰਦ ਕੀਤੀ ਜਾਵੇਗੀ ।

ਉਨ੍ਹਾਂ ਦੱਸਿਆ ਕਿ ਨਿਸ਼ਚਤ ਸਥਾਨ ‘ਤੇ ਬਲੈਕਆਊਟ ਦੌਰਾਨ ਨਿਰਧਾਰਤ ਖੇਤਰਾਂ ਵਿੱਚ ਆਮ ਜਨਤਾ ਵੱਲੋਂ ਸਾਰੀ ਗੈਰ-ਜ਼ਰੂਰੀ ਬੱਤੀਆਂ ਬੰਦ ਕੀਤੀਆਂ ਜਾਣ। ਹਾਲਾਂਕਿ, ਜ਼ਰੂਰੀ ਸੇਵਾਵਾਂ ਇਸ ਦੌਰਾਨ ਚੱਲਦੀਆਂ ਰਹਿਣਗੀਆਂ।

ਉਨ੍ਹਾਂ ਹੋਰ ਦੱਸਿਆ ਕਿ ਇਹ ਡ੍ਰਿੱਲ ਇੱਕ ਅਲਾਰਮ ਨਾਲ ਸ਼ੁਰੂ ਹੋਵੇਗੀ ਅਤੇ ਇਸ ਵਿੱਚ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ, ਫਾਇਰ ਬ੍ਰਿਗੇਡ, ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ, ਪੁਲਿਸ, ਸਿਹਤ ਵਿਭਾਗ, ਅਤੇ ਐਨ.ਸੀ.ਸੀ ਸਮੇਤ ਕਈ ਏਜੰਸੀਆਂ ਦੇ ਤਾਲਮੇਲ ਵਾਲੇ ਯਤਨ ਸ਼ਾਮਲ ਹੋਣਗੇ। ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਆਯੋਜਿਤ ਇਸ ਅਭਿਆਸ ਦਾ ਉਦੇਸ਼ ਇੱਕ ਅਸਲ-ਸਮੇਂ ਦੇ ਐਮਰਜੈਂਸੀ ਪ੍ਰਤੀਕਿਰਿਆ ਦ੍ਰਿਸ਼ ਦੀ ਨਕਲ ਕਰਨਾ ਹੈ।

ਉਨ੍ਹਾਂ ਨਿਵਾਸੀਆਂ ਨੂੰ ਪੂਰੀ ਤਰ੍ਹਾਂ ਬਲੈਕਆਊਟ ਨੂੰ ਯਕੀਨੀ ਬਣਾ ਕੇ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਅਭਿਆਸ ਦੌਰਾਨ ਜਨਰੇਟਰ, ਪਾਵਰ ਬੈਕਅੱਪ ਸਿਸਟਮ, ਟਾਰਚ, ਮੋਮਬੱਤੀਆਂ ਜਾਂ ਮਾਚਿਸ ਦੀਆਂ ਸਟਿਕਸ ਦੀ ਵਰਤੋਂ ਕਰਨ ਤੋਂ ਪਰਹੇਜ਼ ਕੀਤਾ ਜਾਵੇ।

ਉਨ੍ਹਾਂ ਅਪੀਲ ਕੀਤੀ ਕਿ ਇਸ ਦੌਰਾਨ ਘਬਰਾਉਣ ਨਾ, ਕਿਉਂਕਿ ਇਹ ਸਿਰਫ਼ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਲਈ ਇੱਕ ਰੁਟੀਨ ਡ੍ਰਿੱਲ ਹੈ।

ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਡੀ.ਐੱਸ.ਪੀ (ਹੈਡਕੁਆਟਰ) ਸੁਮੀਤ ਸੂਦ , ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, , ਐਕਸ਼ੀਅਨ ਪੀ.ਐਸ.ਪੀ.ਸੀ.ਐਲ ਇੰਜੀ. ਹਰਵਿੰਦਰ ਸਿੰਘ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਜ਼ਿਲਾ ਫਾਇਰ ਅਫ਼ਸਰ ਜਸਪ੍ਰੀਤ ਸਿੰਘ, ਕੰਪਨੀ ਕਮਾਂਡਰ ਰੁਪਿੰਦਰ ਸਿੰਘ, ਮੈਨੇਜਰ (ਐਚ.ਐਰ) ਅਰਿਹੰਤ ਸਪੀਨਿੰਗ ਮਿੱਲਸ ਰਾਜ ਕੁਮਾਰ, ਅਰਿਹੰਤ ਸਪੀਨਿੰਗ ਮਿੱਲ ਤੋਂ ਪ੍ਰੀਤਪਾਲ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਸਨ ।

Related Articles

Leave a Reply

Your email address will not be published. Required fields are marked *

Back to top button
error: Content is protected !!