ਕੈਬਨਿਟ ਮੰਤਰੀ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

ਮਲੋਟ 14 ਜੂਨ ( ਸੂਤਰ )
ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਹਰ ਸੰਭਵ ਯਤਨਸ਼ੀਲ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਖੇ 1 ਕਰੋੜ 76 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆਂ ਦਾ ਉਦਘਾਟਨ ਕਰਦਿਆਂ ਕੀਤਾ।

ਇਸ ਮੌਕੇ ਉਹਨਾਂ ਦੱਸਿਆ ਕਿ ਅਧੂਰੀਆਂ ਰਹਿ ਗਈਆਂ ਗਲੀਆਂ ਦੇ ਕੰਮ ਵੀ ਜਲਦੀ ਮੁਕੰਮਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਆਉਣ ਜਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।ਉਹਨਾਂ ਅੱਗੇ ਕਿਹਾ ਕਿ ਗਲੀਆਂ ਤੋਂ ਇਲਾਵਾ ਜੋ ਵੀ ਵਿਧਾਨ ਸਭਾ ਹਲਕਾ ਮਲੋਟ ਵਿੱਚ ਵਿਕਾਸ ਦੇ ਕੰਮ ਚੱਲ ਰਹੇ ਹਨ, ਇਹ ਵਿਕਾਸ ਦੇ ਕੰਮ ਵੀ ਜਲਦੀ ਮੁਕੰਮਲ ਕਰਵਾਏ ਜਾਣਗੇ।

ਉਹਨਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਮੁਹੱਈਆਂ ਕਰਵਾਉਣ ਅਤੇ ਸੀਵਰੇਜ਼ ਦੀ ਸਮੱਸਿਆਂ ਦੇ ਹੱਲ ਲਈ ਸ਼ਹਿਰ ਵਿੱਚ ਸਬੰਧਿਤ ਵਿਭਾਗ ਵਲੋਂ ਨਵੀਆਂ ਪਾਈਪਾਂ ਪਾਈਆਂ ਜਾ ਰਹੀਆ ਹਨ।

ਉਹਨਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆ ਕਿਹਾ ਕਿ ਆਮ ਪਾਰਟੀ ਨੇ ਹਮੇਸ਼ਾ ਕੰਮ ਦੀ ਰਾਜਨੀਤੀ ਕੀਤੀ ਹੈ ਅਤੇ 2027 ਦੀਆ ਚੋਣਾਂ ਵਿਚ ਕੀਤੇ ਕੰਮਾਂ ਨੂੰ ਲੈ ਲੋਕਾਂ ਤੋਂ ਵੋਟਾਂ ਮੰਗਣਗੇ ।

ਉਹਨਾਂ ਵਿਰੋਧੀਆਂ ਦੇ ਵਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਿਆਣੇ ਤੇ ਸੂਝਵਾਨ ਹਨ ਅਤੇ ਇਸ ਦਾ ਜਵਾਬ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੋਟ ਪਾ ਕੇ ਦੇਣਗੇ।
ਇਸ ਮੌਕੇ ਸ਼ਹਿਰੀ ਪ੍ਰਧਾਨ ਜਸਮੀਤ ਬਰਾੜ, ਚੇਅਰਮੈਨ ਗੁਰਪ੍ਰੀਤ ਸਿੰਘ ਵਿਰਦੀ, ਰਾਜੀਵ ਉੱਪਲ, ਲਵ ਬੱਤਰਾ, ਸਾਬਕਾ ਕੌਸਲਰ ਹਰਮੇਲ ਸਿੰਘ ਸੰਧੂ, ਆਪ ਆਗੂ ਗੁਰਮੀਤ ਸਿੰਘ ਚਿੰਟੂ ਅਤੇ ਪਤਵੰਤੇ ਵਿਆਕਤੀ ਹਾਜਰ ਸਨ ।




