Uncategorized

ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਕੌਂਸਲ ਦੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ- ਚੰਦਰ ਪ੍ਰਕਾਸ਼ ਵਧਵਾ

ਕਿਹਾ,ਨਾਗਰਿਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਅਤੇ ਸਮਾਂਬੱਧ ਸੇਵਾਵਾਂ ਦੇਣ ਲਈ ਨਗਰ ਕੌਂਸਲ ਵਚਨਬੱਧ

ਮਾਲੇਰਕੋਟਲਾ, 14 ਜੂਨ ( ਸੂਤਰ )

ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਸਾਫ਼-ਸੁਥਰੇ ਅਤੇ ਸੁੰਦਰ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਨਗਰ ਕੌਂਸਲ ਮਾਲੇਰਕੋਟਲਾ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।


ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਮਾਲੇਰਕੋਟਲ ਚੰਦਰ ਪ੍ਰਕਾਸ਼ ਵਧਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ਹਿਰ ਨੂੰ ਹੋਰ ਸੁੰਦਰ ਅਤੇ ਸਾਫ਼ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।


ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਜੇ.ਸੀ.ਬੀ. ਮਸ਼ੀਨਾਂ, ਟਿੱਪਰਾਂ ਅਤੇ ਸਫ਼ਾਈ ਅਮਲੇ ਦੀ ਮਦਦ ਨਾਲ ਸ਼ਹਿਰ ਦੀਆਂ ਮੁੱਖ ਸੜਕਾਂ, ਗਲੀਆਂ, ਪੁਲਾਂ, ਜਨਤਕ ਥਾਵਾਂ ਅਤੇ ਖ਼ਾਲੀ ਪਏ ਪਲਾਟਾਂ ਦੀ ਰੋਜ਼ਾਨਾ ਸਫ਼ਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕੂੜੇ ਦੇ ਢੇਰਾਂ ਨੂੰ ਹਟਾਉਣ ਅਤੇ ਗੰਦਗੀ ਵਾਲੇ ਸਥਾਨਾਂ ਦੀ ਵਿਸ਼ੇਸ਼ ਤੌਰ ’ਤੇ ਸਫ਼ਾਈ ਯਕੀਨੀ ਬਣਾਈ ਜਾ ਰਹੀ ਹੈ।

ਚੰਦਰ ਪ੍ਰਕਾਸ਼ ਵਧਵਾ ਨੇ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਵੇਰੇ 7 ਵਜੇ ਤੋਂ 8 ਵਜੇ ਤੱਕ ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਅਤੇ ਕੰਮਕਾਜ ਦੀ ਨਿਗਰਾਨੀ ਲਈ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਉਹ ਖੁਦ ਅਤੇ ਵਧੀਕ ਡਿਪਟੀ ਕਮਿਸ਼ਨਰ ਰੋਜ਼ਾਨਾ ਸਵੇਰੇ ਮੈਦਾਨ ਵਿੱਚ ਜਾ ਕੇ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹਨ।

ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਨਾਗਰਿਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸਮਾਂਬੱਧ ਬਣਾਉਣ ਲਈ ਨਗਰ ਕੌਂਸਲ ਪੂਰੀ ਤਰ੍ਹਾਂ ਤਤਪਰ ਹੈ। ਸ਼ਹਿਰ ਵਾਸੀਆਂ ਨੂੰ ਬਿਹਤਰ ਸਫ਼ਾਈ, ਸਾਫ਼ ਵਾਤਾਵਰਣ ਅਤੇ ਮਿਆਰੀ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਇਹ ਮੁਹਿੰਮ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹੇਗੀ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਫ਼ਾਈ ਮੁਹਿੰਮ ਵਿੱਚ ਸਹਿਯੋਗ ਦੇਣ, ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖ ਕੇ ਇੱਕ ਸੁੰਦਰ ਅਤੇ ਸਿਹਤਮੰਦ ਮਾਲੇਰਕੋਟਲਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Related Articles

Leave a Reply

Your email address will not be published. Required fields are marked *

Back to top button
error: Content is protected !!