Uncategorized
ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਵਿਖੇ ਟਰੇਡਰਜ਼ ਕਮਿਸ਼ਨ ਦੇ ਨੁੰਮਾਇੰਦਿਆਂ ਨਾਲ ਮੀਟਿੰਗ

ਫਾਜ਼ਿਲਕਾ 24 ਅਪ੍ਰੈਲ ( ਸੂਤਰ )

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਅਬੋਹਰ ਵਿਖੇ ਟਰੇਡਰਜ਼ ਕਮਿਸ਼ਨ ਦੇ ਨੁੰਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਟਰੇਡ ਕਮਿਸ਼ਨ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਸੁਣੀਆਂ ਦੇ ਸਮੱਸਿਆਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰ ਵਪਾਰੀਆਂ ਦੀਆਂ ਹਰ ਯੋਗ ਸਮੱਸਿਆ ਦਾ ਹੱਲ ਕੀਤਾ ਜਾਵੇਗਾ।

ਇਸ ਮੌਕੇ ਐੱਸ.ਡੀ.ਐੱਮ ਅਬੋਹਰ ਰਵਿੰਦਰ ਅਰੋੜਾ, ਮੈਂਬਰ ਟ੍ਰੇਡ ਕਮਿਸ਼ਨ ਪੰਜਾਬ ਅਤੁਲ ਨਾਗਪਾਲ, ਹਲਕਾ ਇੰਚਾਰਜ ਅਬੋਹਰ ਅਰੁਣ ਨਾਰੰਗ ਤੇ ਜ਼ਿਲ੍ਹਾ ਚੇਅਰਮੈਨ ਅਨੁਰਾਗ ਅਹੂਜਾ ਵੀ ਹਾਜ਼ਰ ਸਨ।




