ਸਰਕਾਰੀ ਸਕੂਲ ਖੁੱਡੀ ਕਲਾਂ ਵਿਖੇ ਆਧੁਨਿਕ ਸਾਇੰਸ ਲੈਬ ਗਿਆਰਾਂ ਲੱਖ ਰੁਪਏ ਦੀ ਲਾਗਤ ਨਾਲ ਤਿਆਰ
ਸਰਕਾਰੀ ਪ੍ਰਾਇਮਰੀ ਸਕੂਲ ਝਲੂਰ ਵਿਚ ਸਾਡੇ ਸੱਤ ਲੱਖ ਦੀ ਲਾਗਤ ਨਾਲ ਨਵੇਂ ਬਣੇ ਕਮਰੇ ਦਾ ਉਦਘਾਟਨ

ਬਰਨਾਲਾ 25 ਅਪ੍ਰੈਲ ( ਸੂਤਰ )

ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਬਰਨਾਲਾ ਦੇ ਸਰਕਾਰੀ ਸਕੂਲਾਂ ਵਿੱਚ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਰਨਾਲਾ ਸ੍ਰੀ ਰਾਮ ਤੀਰਥ ਮੰਨਾ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਵਿਖੇ ਆਧੁਨਿਕ ਸਹੂਲਤਾਂ ਸਹਿਤ ਗਿਆਰਾਂ ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਾਇੰਸ ਲੈਬ ਦਾ ਉਦਘਾਟਨ ਕੀਤਾ।


ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਰਨਾਲਾ ਸ. ਸੁਨੀਤਇੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਸਿੱਖਿਆ ਦੇ ਖੇਤਰ ਵਿੱਚ ਮੀਲ ਪੱਥਰ ਸਾਬਿਤ ਹੋ ਰਹੀ ਹੈ। ਲੋਕਾਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਵੱਧ ਰਿਹਾ ਹੈ। ਜ਼ਿਲ੍ਹਾ ਸਿੱਖਿਆ (ਪ੍ਰਾਇਮਰੀ) ਸ਼੍ਰੀਮਤੀ ਇੰਦੂ ਸਿਮਕ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲੀ ਹੈ,

ਇਸ ਮੌਕੇ ਸਿੱਖਿਆ ਵਿਭਾਗ ਦੇ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਕੌਰ ਨੇ ਕਿਹਾ ਕੀ ਸਰਕਾਰੀ ਸਕੂਲ ਆਧੁਨਿਕ ਬਣ ਗਏ ਹਨ, ਜਿੱਥੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਇਸੇ ਤਰ੍ਹਾਂ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਝਲੂਰ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ।

ਡਿਪਟੀ ਡੀ. ਈ.ਓ. ਸ੍ਰ ਬਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਕਮਰੇ ‘ਤੇ ਸੱਤ ਲੱਖ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਇਸ ਆਧੁਨਿਕ ਕਮਰੇ ਵਿੱਚ ਬੱਚਿਆਂ ਲਈ ਟੱਚ ਪੈਨਲ ਅਤੇ ਫਰਨੀਚਰ ਆਦਿ ਵੀ ਲਗਾਇਆ ਗਿਆ ਹੈ ।




