Uncategorized
ਮਾਸਟਰ ਟ੍ਰੇਨਰਾਂ ਨੇ ਹਲਕਾ ਪੱਧਰੀ ਮਾਸਟਰ ਟ੍ਰੇਨਰਾਂ, ਸੁਪਰਵਾਈਜ਼ਰਾਂ ਅਤੇ ਹੋਰ ਤਕਨੀਕੀ ਸਟਾਫ਼ ਸਮੇਤ 400 ਤੋਂ ਵੱਧ ਅਮਲੇ ਨੂੰ ਸਿਖ਼ਲਾਈ ਪ੍ਰਦਾਨ ਕੀਤੀ

ਜਲੰਧਰ 17 ਜੂਨ ( ਸੂਤਰ )

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਹਲਕਾ ਪੱਧਰੀ ਮਾਸਟਰ ਟ੍ਰੇਨਰਾਂ, ਸੁਪਰਵਾਈਜ਼ਰਾਂ ਅਤੇ ਹੋਰ ਤਕਨੀਕੀ ਸਟਾਫ਼ ਸਮੇਤ 400 ਤੋਂ ਵੱਧ ਅਮਲੇ ਨੂੰ ਸਿਖ਼ਲਾਈ ਪ੍ਰਦਾਨ ਕੀਤੀ ਗਈ।

ਦੋ ਦਿਨਾਂ ਸਿਖ਼ਲਾਈ ਸੈਸ਼ਨ ਦੌਰਾਨ ਐਸ.ਆਈ.ਆਰ. ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਫਾਰਮ ਵਿੱਚ ਭਰੇ ਜਾਣ ਵਾਲੇ ਵੇਰਵਿਆਂ, ਲੜੀਂਦੇ ਦਸਤਾਵੇਜ਼ਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਗਿਆ।

ਸਿਖ਼ਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਸੁਪਰਵਾਈਜ਼ਰਾਂ ਨੂੰ ਆਪਣੇ-ਆਪਣੇ ਸੈਕਟਰਾਂ ਵਿੱਚ ਬੀ.ਐਲ.ਓਜ਼ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਐਸ.ਆਈ.ਆਰ. ਦੇ ਕੰਮ ਨੂੰ ਸ਼ੁੱਧਤਾ ਤੇ ਪਾਰਦਰਸ਼ਤਾ ਨਾਲ ਮੁਕੰਮਲ ਕਰਵਾਉਣ ਦੀ ਹਦਾਇਤ ਕੀਤੀ।




