Uncategorized

ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਕੌਂਸਲ ਦੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ : ਚੰਦਰ ਪ੍ਰਕਾਸ਼ ਵਧਵਾ

100 ਫੀਸਦੀ ਡੋਰ-ਟੂ-ਡੋਰ ਕੂੜਾ ਇਕੱਤਰ ਕਰਨ ਅਤੇ ਕੂੜੇ ਦੀ ਸਹੀ ਸੰਭਾਲ ਲਈ ਲੋਕਾਂ ਤੋਂ ਸਹਿਯੋਗ ਦੀ ਅਪੀਲ

ਮਾਲੇਰਕੋਟਲਾ, 17 ਜੂਨ ( ਸੂਤਰ )


ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਸਾਫ਼-ਸੁਥਰਾ, ਸਿਹਤਮੰਦ ਅਤੇ ਸੁੰਦਰ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਨਗਰ ਕੌਂਸਲ ਮਾਲੇਰਕੋਟਲਾ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਅੱਜ ਸ਼ਹਿਰ ਦੇ ਮੁੱਖ ਮਾਰਗਾਂ, ਜਨਤਕ ਸਥਾਨਾਂ ਅਤੇ ਹੋਰ ਅਹਿਮ ਖੇਤਰਾਂ ਵਿੱਚ ਵਿਸ਼ੇਸ਼ ਸਫ਼ਾਈ ਕਾਰਜ ਕਰਵਾਏ ਗਏ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ਹਿਰ ਨੂੰ ਹੋਰ ਸੁੰਦਰ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ।ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ 100 ਫੀਸਦੀ ਡੋਰ-ਟੂ-ਡੋਰ ਕੂੜਾ ਇਕੱਤਰ ਕਰਨ ਦੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਦਫ਼ਤਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਸਫ਼ਾਈ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਨ।

ਵਧਵਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਲਈ ਹਰੇ ਅਤੇ ਨੀਲੇ ਡਸਟਬਿਨਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਗਿੱਲਾ ਕੂੜਾ ਹਰੇ ਡਸਟਬਿਨ ਅਤੇ ਸੁੱਕਾ ਕੂੜਾ ਨੀਲੇ ਡਸਟਬਿਨ ਵਿੱਚ ਪਾ ਕੇ ਹੀ ਸਫ਼ਾਈ ਸੇਵਕਾਂ ਨੂੰ ਸੌਂਪਿਆ ਜਾਵੇ। ਇਸ ਦੇ ਨਾਲ ਹੀ ਕੂੜਾ-ਕਰਕਟ ਨੂੰ ਖੁੱਲ੍ਹੇ ਵਿੱਚ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਕੌਂਸਲ ਦੇ ਯਤਨਾਂ ਦੇ ਨਾਲ-ਨਾਲ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਮਾਲੇਰਕੋਟਲਾ ਨੂੰ ਸਵੱਛ, ਸਿਹਤਮੰਦ ਅਤੇ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!