Uncategorized

ਰਾਜਪੁਰਾ ਵਿਖੇ ਮੁਫ਼ਤ ਯੋਗਾ ਕੈਂਪ ਜਾਰੀ, 35 ਭਾਗੀਦਾਰਾਂ ਨੇ ਲਿਆ ਹਿੱਸਾ

ਰਾਜਪੁਰਾ 18 ਜੂਨ ( ਸੂਤਰ )


12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਆਯੁਸ਼ਮਾਨ ਆਰੋਗਿਆ ਕੇਂਦਰ ਰਾਜਪੁਰਾ ਵਿਖੇ 1 ਜੂਨ ਤੋਂ 30 ਜੂਨ ਤੱਕ ਮੁਫ਼ਤ ਯੋਗਾ ਸਮਰ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਡਾ. ਪੂਜਾ ਅਰੋੜਾ (ਇੰਚਾਰਜ) ਦੀ ਅਗਵਾਈ ਹੇਠ ਚੱਲ ਰਿਹਾ ਹੈ।


ਕੈਂਪ ਦੌਰਾਨ 35 ਭਾਗੀਦਾਰਾਂ ਨੇ ਹਾਜ਼ਰੀ ਭਰੀ। ਯੋਗਾ ਸੈਸ਼ਨ ਵਿੱਚ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨਾਂ ਦੀ ਸਿਖਲਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਸਿਹਤ ਲਈ ਹੋਣ ਵਾਲੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਯੋਗਾ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਰਾਜਪੁਰਾ ਬਲਾਕ ਦੇ ਯੋਗਾ ਇੰਸਟ੍ਰਕਟਰ ਸਾਹਿਲ ਅਤੇ ਕਿਰਣ ਵੱਲੋਂ ਵੱਖ-ਵੱਖ ਉਮਰ ਵਰਗਾਂ ਦੇ ਬੱਚਿਆਂ ਲਈ ਮਨੋਰੰਜਕ ਅਤੇ ਸਿਹਤਵਰਧਕ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਦੀ ਸਰੀਰਕ ਤੰਦਰੁਸਤੀ, ਮਾਨਸਿਕ ਵਿਕਾਸ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕੀਤਾ ਗਿਆ।

ਡਾ. ਪੂਜਾ ਅਰੋੜਾ ਨੇ ਕਿਹਾ ਕਿ ਯੋਗਾ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾ ਕੇ ਅਸੀਂ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਸਕਦੇ ਹਾਂ। ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਫ਼ਤ ਯੋਗਾ ਕੈਂਪ ਨਾਲ ਜੁੜਨ ਦੀ ਅਪੀਲ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!