Uncategorized

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਾਲੇਰਕੋਟਲਾ ਦੇ ਪਿੰਡ ਤੱਖਰ ਕਲਾਂ ਤੋਂ ਸ਼ਰਧਾਲੂਆਂ ਦਾ ਜਥਾ ਰਵਾਨਾ,

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਦਿੱਤੀਆਂ ਸ਼ੁਭਕਾਮਨਾਵਾਂ

ਮਾਲੇਰਕੋਟਲਾ, 18 ਜੂਨ ( ਸੂਤਰ )


ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਪਿੰਡ ਤੱਖਰ ਕਲਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਸ਼ਰਧਾਲੂਆਂ ਦਾ ਇੱਕ ਜਥਾ ਬੱਸ ਰਾਹੀਂ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।


ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਆਮ ਪਰਿਵਾਰਾਂ ਨੂੰ ਦੇਸ਼ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਨਮਾਨ ਮਿਲਦਾ ਹੈ।

ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਪ੍ਰਸ਼ਾਸਨ ਚਲਾਉਣਾ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ “ਸ਼ਿਆਸਤ ਵਾਅਦਿਆਂ ਨਾਲ ਨਹੀਂ, ਕੰਮਾਂ ਨਾਲ ਪਛਾਣੀ ਜਾਂਦੀ ਹੈ”ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ, ਪਾਰਦਰਸ਼ਤਾ ਅਤੇ ਲੋਕ ਭਲਾਈ ਦੇ ਰਾਹ ’ਤੇ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ।

ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੋਕ-ਭਲਾਈ ਅਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਲਈ “ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ”ਸ਼ੁਰੂ ਕੀਤੀ ਗਈ ਹੈ। ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਹੋਰ ਸਸ਼ਕਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਮਹਿਲਾ ਭਲਾਈ ਅਤੇ ਸਮਾਜਿਕ ਸੁਰੱਖਿਆ ਦੇ ਖੇਤਰਾਂ ਵਿੱਚ ਇਤਿਹਾਸਕ ਫ਼ੈਸਲੇ ਲੈ ਕੇ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀ ਹੈ। ਇਹੀ ਸੋਚ ਅਤੇ ਦ੍ਰਿਸ਼ਟੀਕੋਣ ਪੰਜਾਬ ਨੂੰ ਨਵੀਆਂ ਉਚਾਈਆਂ ਵੱਲ ਲੈ ਕੇ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ, ਪਿੰਡ ਵਾਸੀ ਅਤੇ ਪਾਰਟੀ ਆਗੂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!