“ਤੰਬਾਕੂ ਵਿਰੋਧੀ ਮੁਹਿੰਮ: ਜਾਗਰੂਕਤਾ ਨਾਲ ਉਲੰਘਣਾਕਾਰਾਂ ‘ਤੇ ਕਾਰਵਾਈ”

ਜੰਡਵਾਲਾ ਭੀਮੇਸ਼ਾਹ 29 ਸੂਤਰ ( ਵਾਸ਼ਿਸ਼ਟ )

ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ, ਜ਼ਿਲ੍ਹਾ ਐੱਨ.ਟੀ.ਸੀ.ਪੀ ਨੋਡਲ ਅਫ਼ਸਰ ਡਾ. ਪੰਕਜ ਚੋਹਾਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐੱਚ.ਸੀ ਜੰਡਵਾਲਾ ਭੀਮੇਸ਼ਾਹ ਦੇ ਐੱਸ.ਐੱਮ.ਓ ਡਾ. ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਸਬ ਸੈਂਟਰ ਬੱਘੇ ਕੇ ਉਤਾੜ ਅਤੇ ਚੱਕ ਸੋਹਣਾ ਸਾਂਦੜ ਵਿਖੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ।

ਇਸ ਦੌਰਾਨ ਬਲਾਕ ਐੱਨ.ਟੀ.ਸੀ.ਪੀ ਨੋਡਲ ਅਫਸਰ ਸੁਮਨ ਕੁਮਾਰ ਅਤੇ ਐੱਸ.ਆਈ ਕੰਵਲਪ੍ਰੀਤ ਸਿੰਘ ਦੀ ਹਾਜ਼ਰੀ ਵਿੱਚ ਸਿਹਤ ਟੀਮ ਵੱਲੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਤੰਬਾਕੂ ਛੱਡਣ ਲਈ ਪ੍ਰੇਰਿਤ ਕੀਤਾ ਗਿਆ।

ਸੁਮਨ ਕੁਮਾਰ ਨੇ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਦਿਲ, ਫੇਫੜਿਆਂ ਅਤੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ ਅਤੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਘੱਟ ਹੋ ਜਾਂਦੀ ਹੈ।

ਇਸ ਤੋਂ ਇਲਾਵਾ, ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੌਕੇ ‘ਤੇ ਹੀ ਕਾਰਵਾਈ ਕਰਦਿਆਂ ਜੁਰਮਾਨੇ ਵੀ ਕੀਤੇ ਗਏ।

ਇਸ ਮੌਕੇ ਐੱਸ.ਆਈ ਕੰਵਲਪ੍ਰੀਤ ਸਿੰਘ, ਬਲਾਕ ਐੱਨ.ਟੀ.ਸੀ.ਪੀ ਡੀਲਿੰਗ ਜਸਪਾਲ ਸਿੰਘ ਸਿੱਧੂ, ਮਨਦੀਪ ਸਿੰਘ, ਸੁਰਿੰਦਰਪਾਲ ਸਿੰਘ, ਪ੍ਰੇਮ ਸਿੰਘ ਐੱਮ.ਪੀ.ਐੱਚ.ਡਬਲਯੂ, ਪਤਵੰਤੇ ਸੱਜਣ ਅਤੇ ਸਥਾਨਕ ਲੋਕ ਹਾਜ਼ਰ ਸਨ।




