Uncategorized

ਨਾਰਕੋ ਕੋਆਰਡੀਨੇਸ਼ਨ ਸੈਂਟਰ ਮਕੈਨਿਜ਼ਮ ਦੀ ਜ਼ਿਲ੍ਹਾ ਪੱਧਰੀ ਮੀਟਿੰਗ ‘ਚ ਨਸ਼ਿਆਂ ਖਿਲਾਫ ਕਾਰਵਾਈ ਦੀ ਸਮੀਖਿਆ

ਪੁਲਿਸ ਵਿਭਾਗ ਵੱਲੋਂ ਅਪ੍ਰੈਲ ਮਹੀਨੇ ਦੌਰਾਨ 78 ਮਾਮਲੇ ਦਰਜ ਕਰਕੇ 89 ਦੋਸ਼ੀ ਕੀਤੇ ਗ੍ਰਿਫ਼ਤਾਰ

ਮਾਲੇਰਕੋਟਲਾ, 29 ਅਪ੍ਰੈਲ ( ਵਾਸ਼ਿਸ਼ਟ )


ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ।

ਉਨ੍ਹਾਂ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਤ੍ਰਿਤ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਸਚੇਤ ਕਰਨ ਲਈ ਸਟੇਜ ਨਾਟਕ, ਸਕਿੱਟਾਂ ਅਤੇ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇ।

ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹਾਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਗਰੂਕ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕਰਨਾ ਲਾਜ਼ਮੀ ਹੈ, ਜੋ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਵਿੱਚ ਸਹਾਇਕ ਸਿੱਧ ਹੋ ਸਕਦੀ ਹੈ।

ਡੀ.ਐਸ.ਪੀ (ਐਨ.ਡੀ.ਪੀ.ਐਸ.) ਯਾਦਵਿੰਦਰ ਸਿੰਘ ਨੇ ਪੁਲਿਸ ਵਿਭਾਗ ਦੀ ਕਾਰਜਗੁਜਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਪ੍ਰੈਲ 2026 ਦੌਰਾਨ ਐਨ.ਡੀ.ਪੀ.ਐਸ. ਐਕਟ ਅਧੀਨ 78 ਮੁਕੱਦਮੇ ਦਰਜ ਕਰਕੇ 89 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ 232 ਗ੍ਰਾਮ ਹੈਰੋਇਨ, 716 ਗੋਲੀਆਂ/ਕੈਪਸੂਲ, 1 ਕਿਲੋ 80 ਗ੍ਰਾਮ ਅਫੀਮ, 500 ਗ੍ਰਾਮ ਸੁਲਫਾ ਅਤੇ 2 ਵਾਹਨ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ 217 ਜਾਗਰੂਕਤਾ ਸੈਮੀਨਾਰ ਆਯੋਜਿਤ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ ਹੈ।

ਇਸ ਮੌਕੇ ਐਸ.ਡੀ.ਐਮ ਅਹਿਮਦਗੜ੍ਹ/ਅਮਰਗੜ੍ਹ ਹਰਬੰਸ ਸਿੰਘ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ, ਖੇਤੀਬਾੜੀ ਵਿਕਾਸ ਅਫ਼ਸਰ ਲਾਜਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਫੂਡ ਸੇਫਟੀ ਅਫ਼ਸਰ ਸੰਦੀਪ ਸਿੰਘ, ਜੋਨਲ ਲਾਇਸੈਂਸਿੰਗ ਅਥਾਰਟੀ ਅਮਨਦੀਪ ਵਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!