Uncategorized

24 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ

ਨਾਮੀ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਕੀਤੀ ਜਾਵੇਗੀ ਭਰਤੀ

ਅੰਮ੍ਰਿਤਸਰ, 22 ਜੂਨ ( ਸੂਤਰ )


ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਨੇ ਦੱਸਿਆ ਕਿ ਮਿਤੀ 24 ਜੂਨ 2026 (ਬੁੱਧਵਾਰ) ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਜ਼ਮੀਨੀ ਮੰਜ਼ਿਲ, ਨੇੜੇ ਸੁਵਿਧਾ ਕੇਂਦਰ, ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਡੀ-ਮਾਰਟ ਅੰਮ੍ਰਿਤਸਰ, ਟਾਟਾ ਏ.ਆਈ.ਏ. ਲਾਈਫ ਇੰਸ਼ੋਰੈਂਸ ਅਤੇ ਫੋਨਪੇ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਬਿਲਿੰਗ ਐਗਜ਼ੈਕਟਿਵ, ਪੈਕਰ, ਸੇਲਜ਼ ਮੈਨੇਜਰ, ਐਗਜ਼ੈਕਟਿਵ ਸੇਲਜ਼ ਮੈਨੇਜਰ, ਬਿਜ਼ਨਸ ਸੇਲਜ਼ ਐਗਜ਼ੈਕਟਿਵ ਆਦਿ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ 10ਵੀਂ ਅਤੇ 12ਵੀਂ ਪਾਸ ਯੋਗਤਾ ਰੱਖਣ ਵਾਲੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ।

ਚਾਹਵਾਨ ਉਮੀਦਵਾਰ ਆਪਣੇ ਵਿਦਿਅਕ ਯੋਗਤਾ ਸਰਟੀਫਿਕੇਟਾਂ ਸਮੇਤ 24 ਜੂਨ ਨੂੰ ਸਵੇਰੇ 9:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਨੇੜੇ ਕਚਹਿਰੀ ਚੌਂਕ, ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਯੋਗ ਉਮੀਦਵਾਰ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਯੋਗਤਾ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99157-89068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!