Uncategorized

ਐੱਸ.ਆਈ.ਆਰ.ਨਾਲ ਸਬੰਧਤ ਕੋਈ ਵੀ ਸ਼ਿਕਾਇਤ grievanceredcell.gspsir2026@gmail.com ਜਾਂ 1950 ‘ਤੇ ਕੀਤੀ ਜਾ ਸਕਦੀ ਹੈ

ਗੁਰਦਾਸਪੁਰ, 23 ਜੂਨ ( ਸੂਤਰ )


ਸ਼੍ਰੀ ਗੁਰਸਿਮਰਨ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਅੰਦਰ ਐੱਸ.ਆਈ.ਆਰ ਦਾ ਕੰਮ ਸਫਲਤਾਪੂਰਵਕ ਨੇਪਰੇ ਚਾੜਣ ਲਈ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀ ਗਈਆ ਹਨ ਅਤੇ ਐੱਸ.ਆਈ.ਆਰ ਨਾਲ ਸਬੰਧਿਤ ਕਿਸੇ ਕਿਸਮ ਦੀ ਸ਼ਿਕਾਇਤ ਲਈ ਜਿਲ੍ਹਾ ਪੱਧਰ ‘ਤੇ ਸ਼ਿਕਾਇਤ ਨਿਵਾਰਣ ਸੈੱਲ ਗਠਿਤ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਐੱਸ.ਆਈ. ਆਰ ਨਾਲ ਸਬੰਧਤ ਕਿਸੇ ਕਿਸਮ ਦੀ ਸ਼ਿਕਾਇਤ ਲਈ ਈ-ਮੇਲ grievanceredcell.gspsir2026@gmail.com ਅਤੇ 1950 ‘ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐੱਲ.ਓਜ਼ ਦੁਆਰਾ ਘਰ-ਘਰ ਜਾ ਕੇ ਗਣਨਾ ਫਾਰਮ ਦੀਆਂ ਕਾਪੀਆਂ ਵੰਡੀਆਂ ਜਾਣਗੀਆਂ। ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!