Uncategorized

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ.-2026 ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਅਹਿਮ ਮੀਟਿੰਗ

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਏ.-2 ਦੀ ਨਿਯੁਕਤੀ ਤੁਰੰਤ ਯਕੀਨੀ ਬਣਾਉਣ ਲਈ ਕਿਹਾ

ਮਾਲੇਰਕੋਟਲਾ, 23 ਜੂਨ ( ਸੂਤਰ )


ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.-2026) ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।

ਮੀਟਿੰਗ ਦੌਰਾਨ ਸ੍ਰੀ ਬਰਾੜ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਐਸ.ਆਈ.ਆਰ.-2026 ਦੇ ਦੂਜੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ.-2) ਤੁਰੰਤ ਨਿਯੁਕਤ ਕਰਨ ਅਤੇ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ, 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ ਭਰਵਾਉਣਗੇ।

ਇਸ ਉਪਰੰਤ 3 ਅਗਸਤ, 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ 3 ਅਗਸਤ ਤੋਂ 2 ਸਤੰਬਰ ਤੱਕ ਹੋਵੇਗੀ, ਜਦਕਿ ਉਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਭਾਰਤ ਚੋਣ ਕਮਿਸ਼ਨ ਵੱਲੋਂ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਲਈ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਬਹੁਤ ਮਹੱਤਵਪੂਰਨ ਹੈ ਅਤੇ ਇਸ ਦੀ ਸਫਲਤਾ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਲਾਜ਼ਮੀ ਹੈ।
ਇਸ ਮੌਕੇ ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਮਨਪ੍ਰੀਤ, ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਤਰਲੋਚਨ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਅੰਕੁਰ ਕਾਂਸਲ, ਬਲਾਕ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਸਿੰਦਰਪਾਲ ਸਿੰਘ, ਆਦਮੀ ਪਾਰਟੀ ਤੋਂ ਵਿਸ਼ਾਲ ਟਾਂਕ, ਕਾਂਗਰਸ ਤੋਂ ਮੁਹੰਮਦ ਤਾਰਿਖ, ਬੀ.ਐਸ.ਪੀ ਤੋਂ ਓਮ ਪ੍ਰਕਾਸ਼ ਤੋਂ ਇਲਾਵਾ ਹੋਰ ਨੁਮਾਇੰਦੇ ਵੀ ਮੌਜੂਦ ਸਨ ।

Related Articles

Leave a Reply

Your email address will not be published. Required fields are marked *

Back to top button
error: Content is protected !!