Uncategorized

ਰੋਜ਼ਗਾਰ ਦਫ਼ਤਰ ਵੱਲੋਂ ਆਯੋਜਿਤ ਕੀਤੇ ਰੋਜ਼ਗਾਰ ਮੇਲੇ ਵਿੱਚ 720 ਪ੍ਰਾਰਥੀਆਂ ਨੇ ਲਿਆ ਭਾਗ

ਮਾਲੇਰਕੋਟਲਾ, 24 ਜੂਨ ( ਸੂਤਰ )


ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਆਈ.ਟੀ.ਆਈ. (ਲੜਕੇ), ਨਾਭਾ ਰੋਡ, ਮਾਲੇਰਕੋਟਲਾ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ।


ਇਸ ਰੋਜ਼ਗਾਰ ਮੇਲੇ ਵਿੱਚ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਕੰਵਲਪੁਨੀਤ ਕੌਰ ਅਤੇ ਆਈ.ਟੀ.ਆਈ. ਦੇ ਪ੍ਰਿੰਸੀਪਲ ਕਮਲਜੀਤ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ।

ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਕੰਗਾਰੂ ਇੰਡਸਟਰੀ, ਕਰਤਾਰ ਐਗਰੋ ਇੰਡਸਟਰੀ, ਐਲ.ਆਈ.ਸੀ., ਕੋਕਾ ਕੋਲਾ, ਇਨੋਵ ਸੋਰਸ, ਵਰਧਮਾਨ, ਐਨ.ਆਈ.ਆਈ.ਟੀ., ਐਚ.ਡੀ.ਬੀ. ਫਾਇਨੈਂਸ, ਐਚ.ਡੀ.ਐਫ.ਸੀ. ਬੈਂਕ, ਨਿਊ ਮੈਕਸ ਸਕਿੱਲ ਐਂਡ ਮੈਨੇਜਮੈਂਟ ਪ੍ਰਾਈਵੇਟ ਲਿਮਿਟਡ, ਮਹਿੰਦਰਾ, ਆਰਤੀ ਇੰਟਰਨੈਸ਼ਨਲ, ਲੈਂਡ ਫੋਰਸ, ਮੁਥੂਟ ਫਾਇਨੈਂਸ, ਆਈ.ਸੀ.ਆਈ.ਸੀ.ਆਈ. ਬੈਂਕ, ਐਕਸਿਸ ਬੈਂਕ ਸਮੇਤ ਕੁੱਲ 37 ਪ੍ਰਾਈਵੇਟ ਕੰਪਨੀਆਂ ਵੱਲੋਂ ਭਾਗ ਲਿਆ ਗਿਆ।

ਉਨ੍ਹਾਂ ਹੋਰ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਲਗਭਗ 720 ਬੇਰੋਜ਼ਗਾਰ ਪ੍ਰਾਰਥੀਆਂ ਨੇ ਭਾਗ ਲਿਆ। ਮੇਲੇ ਦੌਰਾਨ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਪ੍ਰਾਰਥੀਆਂ ਦੀ ਯੋਗਤਾ ਅਤੇ ਤਜਰਬੇ ਦੇ ਆਧਾਰ ’ਤੇ ਇੰਟਰਵਿਊ ਕੀਤੇ ਗਏ ਅਤੇ ਉਨ੍ਹਾਂ ਨੂੰ ਉਪਲਬਧ ਰੋਜ਼ਗਾਰ ਮੌਕਿਆਂ ਬਾਰੇ ਜਾਣੂ ਕਰਵਾਇਆ ਗਿਆ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਕਰੀਅਰ ਸਬੰਧੀ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਵਿੱਖ ਵਿੱਚ ਵੀ ਪਲੇਸਮੈਂਟ ਕੈਂਪ ਅਤੇ ਕਰੀਅਰ ਸੈਮੀਨਾਰ ਨਿਯਮਿਤ ਤੌਰ ’ਤੇ ਆਯੋਜਿਤ ਕੀਤੇ ਜਾਂਦੇ ਰਹਿਣਗੇ, ਤਾਂ ਜੋ ਨੌਜਵਾਨਾਂ ਦਾ ਭਵਿੱਖ ਹੋਰ ਮਜ਼ਬੂਤ ਅਤੇ ਰੌਸ਼ਨ ਬਣਾਇਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!