Uncategorized

‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ 29 ਜੂਨ ਨੂੰ ਬਟਾਲਾ ਵਿਖੇ ਕਰਵਾਇਆ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਸਮੂਹ ਸੰਗਤਾਂ ਨੂੰ ਸਥਾਨਕ ਐਸ.ਐਲ ਬਾਵਾ ਕਾਲਜ ਗਰਾਊਂਡ, ਸਾਹਮਣੇ ਆਰ.ਡੀ ਖੋਸਲਾ ਸਕੂਲ ਬਟਾਲਾ ਵਿਖੇ ਪਹੁੰਚਣ ਦੀ ਕੀਤੀ ਅਪੀਲ

ਬਟਾਲਾ, 27 ਜੂਨ ( ਸੂਤਰ )


29 ਜੂਨ ਨੂੰ ਪੰਜਾਬ ਸਰਕਾਰ ਵਲੋਂ ਬਟਾਲਾ ਵਿਚ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਪੋਗਰਾਮ ਕਰਵਾਇਆ ਜਾ ਰਿਹਾ ਹੈ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਇਸ ਮਹਾਨ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਭਗਵਾਨ ਸ਼ਿਵ ਦੇ ਚਰਨਾਂ ਵਿਚ ਆਪਣੀ ਹਾਜ਼ਰੀ ਭਰਨਗੇ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 29 ਜੂਨ ਦਿਨ ਸੋਮਵਾਰ ਨੂੰ ਸਥਾਨਕ ਐਸ.ਐਲ ਬਾਵਾ ਕਾਲਜ ਗਰਾਊਂਡ, ਸਾਹਮਣੇ ਆਰ.ਡੀ ਖੋਸਲਾ ਸਕੂਲ ਬਟਾਲਾ ਵਿਖੇ ਹੋਵੇਗਾ। ਜਿਸ ਵਿਚ ਭਗਵਾਨ ਸ਼ਿਵ ਦਾ ਗੁਣਗਾਨ ਕਰਨ ਲਈ ਵਿਸ਼ਵ ਪ੍ਰਸਿੱਧ ਸ਼ਿਵ ਭਗਤ ਗਾਇਕ ਹੰਸਰਾਜ ਰਘੂਵੰਸੀ ਭਗਵਾਨ ਸੰਕਰ ਦਾ ਗੁਣਗਾਨ ਕਰਨਗੇ। ਇਸ ਦੇ ਨਾਲ ਹੀ ਮਨੀ ਲਾਡਲਾ ਭਗਵਾਨ ਸ਼ਿਵ ਸ਼ੰਕਰ ਦੀ ਮਹਿਮਾ ਸ਼ਿਵ ਭਗਤਾਂ ਨੂੰ ਸੁਣਾਉਣਗੇ।

ਉਨ੍ਹਾਂ ਬਟਾਲਾ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ ਅਤੇ ਰਾਤ ਤੱਕ ਭਗਵਾਨ ਸ਼ਿਵ ਦਾ ਗੁਣਗਾਨ ਹੋਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!