30 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੱਗੇਗਾ ਪਲੇਸਮੈਂਟ ਕੈਂਪ

ਅੰਮ੍ਰਿਤਸਰ, 28 ਜੂਨ ( ਸੂਤਰ )

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਮੁਕੇਸ਼ ਸਾਰੰਗਲ ਨੇ ਦੱਸਿਆ ਕਿ 30 ਜੂਨ 2026 (ਮੰਗਲਵਾਰ) ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਜ਼ਮੀਨੀ ਮੰਜ਼ਿਲ, ਨੇੜੇ ਸੁਵਿਧਾ ਕੇਂਦਰ, ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ, ਆਈਸ਼ਰ ਟਰੈਕਟਰਜ਼ ਅਤੇ ਪੇਟੀਐਮ ਵਰਗੀਆਂ ਨਾਮਵਰ ਕੰਪਨੀਆਂ ਵੱਲੋਂ ਬਿਜ਼ਨਸ ਡਿਵੈਲਪਮੈਂਟ ਐਸੋਸੀਏਟ, ਸੇਲਜ਼ ਐਸੋਸੀਏਟ, ਕੰਪਨੀ ਆਪਰੇਟਰ, ਮਕੈਨਿਕ ਅਤੇ ਸੇਲਜ਼ ਐਗਜ਼ੈਕਟਿਵ ਸਮੇਤ ਵੱਖ-ਵੱਖ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਇਸ ਕੈਂਪ ਵਿੱਚ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਯੋਗਤਾ ਵਾਲੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ 30 ਜੂਨ 2026 ਨੂੰ ਸਵੇਰੇ 9:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਨੇੜੇ ਕਚਹਿਰੀ ਚੌਂਕ, ਅੰਮ੍ਰਿਤਸਰ ਵਿਖੇ ਪਹੁੰਚ ਕੇ ਇਸ ਮੌਕੇ ਦਾ ਲਾਭ ਲੈ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99157-89068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।




