Uncategorized

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਸ਼ੇਰਪੁਰ ‘ਚ 35 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਲੁਧਿਆਣਾ, 28 ਜੂਨ ( ਸੂਤਰ )


ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਨੂਰੀ ਮਸਜਿਦ, ਸ਼ੇਰਪੁਰ ਦੇ ਨੇੜੇ ਦੀਆਂ ਗਲੀਆਂ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ 60 ਐਮ ਐਮ ਇੰਟਰਲਾਕ ਟਾਈਲਾਂ ਲਗਾਉਣ ਦੇ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਪਾਰਟੀ ਆਗੂਆਂ ਨੇ ਵਿਧਾਇਕ ਛੀਨਾ ਦਾ ਨਿੱਘਾ ਸਵਾਗਤ ਕੀਤਾ।

ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਹਰ ਵਾਰਡ ਦੀ ਵੱਡੀ ਸੜਕ ਤੋਂ ਲੈ ਕੇ ਛੋਟੀ ਤੋਂ ਛੋਟੀ ਗਲੀ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਕਿਸੇ ਇੱਕ ਇਲਾਕੇ ਤੱਕ ਸੀਮਤ ਨਹੀਂ ਰਹਿਣਗੇ, ਸਗੋਂ ਹਰ ਮੁਹੱਲੇ ਅਤੇ ਹਰ ਗਲੀ ਤੱਕ ਪਹੁੰਚਾਏ ਜਾਣਗੇ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਦੀਆਂ ਛੋਟੀਆਂ-ਛੋਟੀਆਂ ਗਲੀਆਂ ਵਿੱਚ ਵੀ ਵਿਕਾਸ ਕਾਰਜ ਸ਼ੁਰੂ ਹੋਏ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਥਾਵਾਂ ‘ਤੇ ਸਾਲਾਂ ਤੋਂ ਕੋਈ ਕੰਮ ਨਹੀਂ ਹੋਇਆ ਸੀ, ਉੱਥੇ ਵੀ ਹੁਣ ਵਿਕਾਸ ਦੀ ਰਫ਼ਤਾਰ ਦਿਖਾਈ ਦੇ ਰਹੀ ਹੈ।

ਸਥਾਨਕ ਵਸਨੀਕਾਂ ਨੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਲਾਕੇ ਦੀ ਹਰ ਗਲੀ ਨੂੰ ਵਿਕਾਸ ਨਾਲ ਜੋੜਨ ਦਾ ਕੰਮ ਕੀਤਾ ਹੈ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ ਅਤੇ ਵਾਰਡ ਦੇ ਹਰ ਹਿੱਸੇ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ।

Related Articles

Leave a Reply

Your email address will not be published. Required fields are marked *

Back to top button
error: Content is protected !!