Uncategorized
ਬੰਗਾ-ਮੁਕੰਦਪੁਰ ਰੋਡ ’ਤੇ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਲੱਗੀ ਪਾਬੰਦੀ

ਨਵਾਂਸ਼ਹਿਰ, 29 ਜੂਨ ( ਸੂਤਰ )

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਹਿੱਤ ਅਤੇ ਸੜਕੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਕੇ ਬੰਗਾ-ਮੁਕੰਦਪੁਰ ਸੜਕ ’ਤੇ ਭਾਰੀ ਵਾਹਨਾਂ ਦੇ ਲੰਘਣ ਅਤੇ ਦਾਖ਼ਲ ਹੋਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।

ਇਹ ਹੁਕਮ 26 ਜੂਨ 2026 ਤੋਂ 25 ਅਗਸਤ 2026 ਤੱਕ ਸਖ਼ਤੀ ਨਾਲ ਲਾਗੂ ਰਹਿਣਗੇ। ਪ੍ਰਸ਼ਾਸਨ ਮੁਤਾਬਕ ਇਸ ਰੋਡ ’ਤੇ ਦਿਨ-ਰਾਤ ਚੱਲਣ ਵਾਲੇ ਭਾਰੀ ਵਾਹਨਾਂ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਸਨ, ਜਿਸ ਨਾਲ ਸਕੂਲੀ ਬੱਚਿਆਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੁੰਦੀ ਸੀ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ ਨੂੰ ਸੌਂਪੀ ਗਈ ਹੈ।




