Uncategorized

ਜਿ਼ਲ੍ਹਾ ਚੋਣ ਅਫਸਰ ਨੇ ਐਸ.ਆਈ.ਆਰ. ਪ੍ਰਕਿਰਿਆ ਅਧੀਨ 100 ਪ੍ਰਤੀਸ਼ਤ ਡਿਜ਼ੀਟਾਈਜੇਸ਼ਨ ਦਾ ਕੰਮ ਮੁਕੰਮਲ ਕਰਨ ਵਾਲੇ ਬੀ.ਐਲ.ਓਜ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ 7 ਜੁਲਾਈ ( ਸੂਤਰ )


ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਐਸ.ਆਈ.ਆਰ. ਪ੍ਰਕਿਰਿਆ ਅਧੀਨ ਗਣਨਾ ਫਾਰਮਾਂ ਨੂੰ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਸਭ ਤੋਂ ਪਹਿਲਾ 100 ਪ੍ਰਤੀਸ਼ਤ ਡਿਜੀਟਾਈਜੇਸ਼ਨ ਕਰਨ ਵਾਲੇ ਤਿੰਨ ਬੀ.ਐਲ.ਓਜ ਨੂੰ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ—ਕਮ—ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਦਫਤਰ ਵਿਖੇ ਵਿਸ਼ੇਸ਼ ਤੌਰ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ।

ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ 83 ਲੰਬੀ ਦੇ ਬੂਥ ਨੰ.174 ਅਤੇ 177 ਤੇ ਤਾਇਨਾਤ ਬੀ.ਐਲ.ਓ ਸੁਭਾਸ਼ ਚੰਦਰ ਅਤੇ ਜਸਵਿੰਦਰ ਪਾਲ ਵਿਧਾਨ ਸਭਾ ਹਲਕਾ 86— ਮੁਕਤਸਰ ਦੇ ਬੂਥ ਨੰ. 70 ਤੇ ਤਾਇਨਾਤ ਬੀ.ਐਲ.ਓ ਗੁਰਲਾਲ ਸਿੰਘ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਹੈ ਅਤੇ ਉਹਨਾਂ ਕਿਹਾ ਕਿ ਇਹਨਾਂ ਕਰਮਚਾਰੀਆਂ ਨੇ ਚਲਾਈ ਜਾ ਰਹੀ ਐਸ.ਆਈ.ਆਰ. ਪ੍ਰਕਿਰਿਆ ਅਧੀਨ ਸਭ ਤੋਂ ਪਹਿਲਾਂ ਗਣਨਾ ਫਾਰਮਾਂ ਦਾ ਡਿਜ਼ੀਟਾਈਜੇਸ਼ਨ ਕਰਨ ਦਾ ਕੰਮ ਮੁਕੰਮਲ ਕੀਤਾ ਹੈ ਅਤੇ ਜਿ਼ਲ੍ਹਾ ਪ੍ਰਸਾਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!