Uncategorized

ਡਿਪਟੀ ਕਮਿਸ਼ਨਰ ਨੇ ਪੁਲਿਸ ਕਮਿਸ਼ਨਰ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲਿਆ

ਜਲੰਧਰ 7 ਜੁਲਾਈ ( ਸੂਤਰ )

ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਸਤਿੰਦਰ ਸਿੰਘ ਨੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ’ਤੇ ਜ਼ੋਰ ਦਿੱਤਾ।

ਇਸ ਸਬੰਧੀ ਇਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਕਮਿਸ਼ਨਰ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਲਈ ਇਸ ਦੀ ਨਿਯਮਿਤ ਸਮੀਖਿਆ ’ਤੇ ਜ਼ੋਰ ਦਿੱਤਾ ਤਾਂ ਜੋ ਨਸ਼ਿਆਂ ਖਿਲਾਫ਼ ਚੱਲ ਰਹੀਆਂ ਗਤੀਵਿਧੀਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਸਕੇ ਅਤੇ ਲੋੜੀਂਦੇ ਸੁਧਾਰ ਕੀਤੇ ਜਾ ਸਕਣ। ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨੇ ਸੁਝਾਅ ਵੀ ਸਾਂਝੇ ਕੀਤੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮੈਡਮ ਦਿਵਿਆ ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਅਮਰਜੀਤ ਬੈਂਸ, ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਸ਼੍ਰੀ ਅਤਿਨ ਅਗਨੀਹੋਤਰੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ (ਸ਼ਹਿਰੀ) ਸ਼੍ਰੀ ਸ਼ੈਂਕੀ ਭਗਤ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ (ਦਿਹਾਤੀ) ਸ਼੍ਰੀ ਅਜੈ ਭੀਲ ਅਤੇ ਹਲਕਾ ਕੋਆਰਡੀਨੇਟਰ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!