Uncategorized

ਆਰ.ਟੀ.ਏ. ਨੇ ਤੂੜੀ-ਭੂੰਗ ਵਾਲੇ ਟਰੈਕਟਰਾਂ ਦੇ ਕੀਤੇ ਚਲਾਨ

ਕੁੱਲ 7 ਚਲਾਨ ਕੀਤੇ, ਲੋਕ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਕੀਤਾ ਪ੍ਰੇਰਿਤ

ਨਵਾਂਸ਼ਹਿਰ, 8 ਜੁਲਾਈ ( ਸੂਤਰ )


ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਰਿਜਨਲ ਟਰਾਂਸਪੋਰਟ ਅਥਾਰਟੀ ਇੰਦਰਪਾਲ ਵੱਲੋਂ ਜ਼ਿਲ੍ਹੇ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੂੜੀ-ਭੂੰਗ ਨਾਲ ਭਰੇ ਤਿੰਨ ਟਰੈਕਟਰਾਂ ਦੇ ਚਲਾਨ ਕੀਤੇ ਗਏ।

ਇਸ ਤੋਂ ਇਲਾਵਾ ਬਾਕੀ ਹੋਰ ਓਵਰਲੋਡ ਵਾਹਨਾਂ ਦੇ 4 ਚਲਾਨ ਕੀਤੇ ਗਏ। ਰਿਜਨਲ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਟਰੈਕਟਰਾਂ ‘ਤੇ ਤੂੜੀ ਅਤੇ ਭੂੰਗ ਨੂੰ ਬਹੁਤ ਬੂਰੇ ਢੰਗ ਨਾਲ ਓਵਰਲੋਡ ਕਰਕੇ ਲਿਜਾਇਆ ਜਾ ਰਿਹਾ ਸੀ। ਜਿਸ ਕਰਕੇ ਟਰੈਕਟਰਾਂ ਦੇ ਚਲਾਨ ਕੀਤੇ। ਕੁਝ ਟਰੈਕਟਰਾਂ ‘ਤੇ ਰਿਫਲੈਕਟਰ ਅਤੇ ਲਾਈਟਾਂ ਵੀ ਨਹੀਂ ਲੱਗੀਆਂ ਹੋਈਆਂ ਸਨ।

ਇੰਦਰਪਾਲ ਨੇ ਆਮ ਲੋਕਾਂ ਅਤੇ ਟਰੈਕਟਰ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਚੈਕਿੰਗ ਮੁਹਿੰਮ ਜਾਰੀ ਰਹੇਗੀ।

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਮੋਟਰ ਵਹੀਕਲ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮਕਸਦ ਕਿਸੇ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਸੜਕ ਹਾਦਸਿਆਂ ਨੂੰ ਰੋਕ ਕੇ ਲੋਕਾਂ ਦੀ ਜਾਨ ਬਚਾਉਣਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!