Uncategorized

ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ, ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ

ਜਲੰਧਰ 8 ਜੁਲਾਈ ( ਸੂਤਰ )


ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਨਿਊ ਮਾਡਲ ਹਾਊਸ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ।

ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ‘ਲੋਕ ਮਿਲਣੀ’ ਪ੍ਰੋਗਰਾਮਾਂ ਦੀ ਨਿਵੇਕਲੀ ਪਹਿਲ ਕੀਤੀ ਗਈ ਹੈ, ਜਿਸ ਨੂੰ ਸੂਬਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਬਿਹਤਰੀ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ ਅਤੇ ਰਾਜ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਹੈ ਤਾਂ ਜੋ ਹਰੇਕ ਯੋਗ ਵਿਅਕਤੀ ਨੂੰ ਸਕੀਮਾਂ ਦਾ ਲਾਭ ਮਿਲ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!