Uncategorized

ਪਿੰਡ ਮਿੱਠੇਵਾਲ ਅਤੇ ਬਾਪਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਸ਼ੋਅ ਦਾ ਆਯੋਜਨ

ਪਿੰਡ ਵਾਸੀਆਂ ਨੇ ਡਾਕੂਮੈਂਟਰੀ ਦੇਖ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਲਈ ਪ੍ਰੇਰਣਾ

ਮਾਲੇਰਕੋਟਲਾ, 9 ਜੁਲਾਈ ( ਸੂਤਰ )


ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਭਰ ਵਿੱਚ ਚਲਾਈ ਜਾ ਰਹੀ ਡਾਕੂਮੈਂਟਰੀ ਮੁਹਿੰਮ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਲੜੀ ਤਹਿਤ ਡਾਕੂਮੈਂਟਰੀ ਸ਼ੋਅ ਦੇ ਦੂਜੇ ਦਿਨ ਪਿੰਡ ਮਿੱਠੇਵਾਲ ਅਤੇ ਬਾਪਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ‘ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਾ ਸਫ਼ਲ ਪ੍ਰਦਰਸ਼ਨ ਕੀਤਾ ਗਿਆ।

ਡਾਕੂਮੈਂਟਰੀ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਹਾਜ਼ਰ ਪਿੰਡ ਵਾਸੀਆਂ ਨੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਦ੍ਰਿਸ਼ ਦੇਖੇ ਅਤੇ ਪੰਜਾਬ ਸਰਕਾਰ ਵੱਲੋਂ ਇਸ ਵਿਲੱਖਣ ਉਪਰਾਲੇ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ, ਮਨੁੱਖਤਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਸਾਧਨ ਬਣ ਰਹੀ ਹੈ।

ਪਿੰਡ ਵਾਸੀਆਂ ਨੇ ਕਿਹਾ ਕਿ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਭੇਦਭਾਵ ਨੂੰ ਖ਼ਤਮ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਡਾਕੂਮੈਂਟਰੀ ਸ਼ੋਅ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ ਦੀ ਵਿਚਾਰਧਾਰਾ ਅਤੇ ਉੱਚੇ ਜੀਵਨ ਮੁੱਲਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਮੁਹਿੰਮ ਤਹਿਤ 10 ਜੁਲਾਈ ਨੂੰ ਪਿੰਡ ਦਰਿਆਪੁਰ ਵਿਖੇ ਸ਼ਾਮ 6 ਵਜੇ ਅਤੇ ਪਿੰਡ ਮੁਬਾਰਕਪੁਰ ਚੁੰਗਾ ਵਿਖੇ ਸ਼ਾਮ 7 ਵਜੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ।

ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਹੋਣ ਵਾਲੇ ਡਾਕੂਮੈਂਟਰੀ ਸ਼ੋਅ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ, ਸਦਭਾਵਨਾ, ਮਨੁੱਖੀ ਏਕਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਇੱਕ ਸੁਚੱਜੇ ਤੇ ਸਾਂਝੀਵਾਲਤਾ ਭਰੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਪਿੰਡ ਬਾਪਲਾ ਦੀ ਸਰਪੰਚ ਚਰਨਜੀਤ ਕੌਰ, ਪੰਚ ਹਰਪ੍ਰੀਤ ਸਿੰਘ ਅਤੇ ਪਿੰਡ ਮਿੱਠੇਵਾਲ ਵਿਖੇ ਪੰਚ ਮਨਜੀਤ ਸਿੰਘ, ਪੰਚ ਅਵਤਾਰ ਸਿੰਘ, ਪੰਚਾਇਤ ਸਕੱਤਰ ਰਾਜਿੰਦਰ ਸਿੰਘ ਵੀ ਮੌਜੂਦ ਸਨ

Related Articles

Leave a Reply

Your email address will not be published. Required fields are marked *

Back to top button
error: Content is protected !!