Uncategorized

ਰੰਗਲਾ ਪੰਜਾਬ-ਸਿਹਤਮੰਦ ਪੰਜਾਬ ਦੇ ਸੰਕਲਪ ਨੂੰ ਸਾਕਾਰ ਕਰ ਰਹੀ ਹੈ ‘ਸੀ.ਐਮ. ਦੀ ਯੋਗਸ਼ਾਲਾ’

ਮਾਲੇਰਕੋਟਲਾ, 9 ਜੁਲਾਈ ( ਸੂਤਰ )


ਪੰਜਾਬ ਸਰਕਾਰ ਦੇ ਲੋਕ-ਭਲਾਈ ਉਪਰਾਲੇ “ਸੀ.ਐਮ. ਦੀ ਯੋਗਸ਼ਾਲਾ” ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਯੋਗਾ ਗਤੀਵਿਧੀਆਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 64 ਯੋਗਾ ਟ੍ਰੇਨਰਾਂ ਦੀ ਰਹਿਨੁਮਾਈ ਹੇਠ ਯੋਗਾ ਕਲਾਸਾਂ ਦੀ ਗਿਣਤੀ ਵੱਧ ਕੇ ਹੁਣ 308 ਹੋ ਗਈ ਹੈ, ਜੋ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਿਯਮਿਤ ਤੌਰ ‘ਤੇ ਚੱਲ ਰਹੀਆਂ ਹਨ।”

ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਲਈ ਲਗਭਗ 10,500 ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾ ਲਈ ਹੈ, ਜਿਨ੍ਹਾਂ ਵਿੱਚੋਂ 2,800 ਤੋਂ ਵੱਧ ਮੈਂਬਰ ਹਰ ਰੋਜ਼ ਯੋਗ ਅਭਿਆਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਨਾ ਕੇਵਲ ਲੋਕਾਂ ਵਿੱਚ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਪ੍ਰਤੀ ਰੁਝਾਨ ਵਧਿਆ ਹੈ ਸਗੋਂ ਨਿਯਮਿਤ ਯੋਗਾ ਕਰਨ ਨਾਲ ਕਈ ਲੋਕਾਂ ਨੂੰ ਕਮਰ ਦਰਦ, ਜੋੜਾਂ ਦੇ ਦਰਦ, ਸ਼ੂਗਰ, ਮੋਟਾਪੇ ਅਤੇ ਤਣਾਅ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲੀ ਹੈ।

ਨਿਰਮਲ ਸਿੰਘ ਨੇ ਕਿਹਾ ਕਿ ਲੋਕਾਂ ਵੱਲੋਂ ਇਸ ਯੋਜਨਾ ਨੂੰ ਭਰਪੂਰ ਹੁੰਗਾਰਾ ਅਤੇ ਸਰਾਹਨਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਰਾਹੀਂ ਲੋਕਾਂ ਦੀ ਜੀਵਨਸ਼ੈਲੀ ਵਿੱਚ ਸਕਾਰਾਤਮਕ ਬਦਲਾਅ ਆ ਰਿਹਾ ਹੈ ਅਤੇ ਸਿਹਤਮੰਦ ਜੀਵਨ ਪ੍ਰਤੀ ਜਾਗਰੂਕਤਾ ਲਗਾਤਾਰ ਵਧ ਰਹੀ ਹੈ। ਇਸ ਯੋਜਨਾ ਰਾਹੀਂ ਰੰਗਲਾ ਪੰਜਾਬ-ਸਿਹਤਮੰਦ ਪੰਜਾਬ ਦੇ ਸੰਕਲਪ ਨੂੰ ਵੀ ਮਜ਼ਬੂਤੀ ਮਿਲ ਰਹੀ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਯੋਗਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣ, ਤਾਂ ਜੋ ਤੰਦਰੁਸਤ, ਨਿਰੋਗ ਅਤੇ ਖੁਸ਼ਹਾਲ ਜੀਵਨ ਬਤੀਤ ਕੀਤਾ ਜਾ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!