Uncategorized

ਪਟਿਆਲਾ ‘ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 12 ਚਲਾਨ, 2100 ਰੁਪਏ ਜੁਰਮਾਨਾ

ਪਟਿਆਲਾ 13 ਜੁਲਾਈ ( ਸੂਤਰ )


ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ਹੇਠ ਚਲਾਈ ਗਈ।


ਇਸ ਦੌਰਾਨ ਟੀਮ ਵੱਲੋਂ ਸਰਹਿੰਦੀ ਗੇਟ, ਨਵਾਂ ਬੱਸ ਸਟੈਂਡ, ਅਰਬਨ ਅਸਟੇਟ ਫੇਜ਼ 1, ਪੰਜਾਬੀ ਯੂਨੀਵਰਸਿਟੀ, ਸਰਹਿੰਦ ਬਾਈਪਾਸ, ਡੀ.ਸੀ.ਡਬਲਯੂ., ਰੇਲਵੇ ਸਟੇਸ਼ਨ ਅਤੇ ਪੁਰਾਣਾ ਬੱਸ ਸਟੈਂਡ ਪਟਿਆਲਾ ‘ਚ ਵਿਸ਼ੇਸ਼ ਜਾਂਚ ਕੀਤੀ ਗਈ।

ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਜਾਂਚ ਦੌਰਾਨ ਤੰਬਾਕੂ ਨਿਯੰਤਰਣ ਕਾਨੂੰਨ ਦੀ ਉਲੰਘਣਾ ਕਰਦੇ ਹੋਏ ਕੁੱਲ 12 ਚਲਾਨ ਜਾਰੀ ਕੀਤੇ ਗਏ। ਇਸ ਕਾਰਵਾਈ ਰਾਹੀਂ ਕੁੱਲ 2100 ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ। ਵਿਭਾਗ ਵੱਲੋਂ ਸਪਸ਼ਟ ਕੀਤਾ ਗਿਆ ਕਿ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ।

ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੰਬਾਕੂ ਵਰਗੇ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਇਹ ਪ੍ਰੋਗਰਾਮ ਲੋਕਾਂ ਦੀ ਸਿਹਤ ਸੁਧਾਰਨ ਅਤੇ ਜਾਗਰੂਕਤਾ ਵਧਾਉਣ ਲਈ ਬਹੁਤ ਮਹੱਤਵਪੂਰਨ ਹਨ।

ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਅਜਿਹੀਆਂ ਚੈਕਿੰਗਾਂ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਤੰਬਾਕੂ ਰਹਿਤ ਸਮਾਜ ਯਕੀਨੀ ਬਣਾਇਆ ਜਾ ਸਕੇ।
ਇਸ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀ ਅਨਿਲ ਗੁਰੂ ਅਤੇ ਖੁਸ਼ਵੀਰ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!