Uncategorized
ਸੀਨੀਅਰ ਪੱਤਰਕਾਰ ਮਹੇਸ਼ ਸ਼ਰਮਾ ਦੀ ਮੌਤ ਤੇ ਦੁਖ ਦਾ ਪ੍ਰਗਟਾਵਾ

ਚੰਡੀਗੜ੍ਹ 15 ਜੁਲਾਈ ( ਵਾਸ਼ਿਸ਼ਟ )

ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਚੇਅਰਮੈਨ ਬਲਬੀਰ ਜੰਡੂ, ਪ੍ਰਧਾਨ ਜੈ ਸਿੰਘ ਛਿੱਬਰ, ਸਕੱਤਰ ਜਨਰਲ ਸੰਤੋਖ ਗਿੱਲ ਨੇ ਮੰਡੀ ਅਹਿਮਦਗੜ੍ਹ ਤੋਂ ਟ੍ਰਿਬਿਊਨ ਅਖ਼ਬਾਰ ਸਮੂਹ ਦੇ ਸੀਨੀਅਰ ਪੱਤਰਕਾਰ ਮਹੇਸ਼ ਸ਼ਰਮਾ ਦੀ ਮੌਤ ਤੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ।



ਆਗੂਆਂ ਨੇ ਕਿਹਾ ਕਿ ਸੰਖੇਪ ਬਿਮਾਰੀ ਤੋਂ ਬਾਅਦ ਉਨ੍ਹਾਂ ਲੁਧਿਆਣੇ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਆਖ਼ਰੀ ਸਾਹ ਲਿਆ। ਉਨ੍ਹਾਂ ਕਿਹਾ ਕਿ ਮਹੇਸ਼ ਸ਼ਰਮਾ ਨਿਡਰ ਅਤੇ ਨਿਰਪੱਖ ਪੱਤਰਕਾਰ ਵਜੋਂ ਜਾਣੇ ਜਾਂਦੇ ਸਨ। ਪੰਜਾਬ ਵਿੱਚ ਕਾਲੇ ਦੌਰ ਦੌਰਾਨ ਵੀ ਉਨ੍ਹਾਂ ਬੇਖ਼ੌਫ਼ ਹੋ ਕੇ ਕੰਮ ਕੀਤਾ।




