Uncategorized

ਪਟਿਆਲਾ ਜ਼ਿਲ੍ਹੇ ਭਰ ’ਚ ਪਹਿਲਾਂ ਫਾਰਮ ਭਰਨ ਤੋਂ ਬਾਕੀ ਨਾਗਰਿਕਾਂ ਨੇ ਗਣਨਾ ਫਾਰਮ ਭਰਕੇ ਜਮ੍ਹਾਂ ਕਰਵਾਏ

ਭਾਰਤੀ ਚੋਣ ਕਮਿਸ਼ਨ ਦੇ ਸੋਧੇ ਸ਼ਡਿਊਲ ਅਨੁਸਾਰ ਪੂਰੀ ਹੋਵੇਗੀ ਐਸ.ਆਈ.ਆਰ. ਦੀ ਪ੍ਰਕਿਰਿਆ: ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ 20 ਜੁਲਾਈ ( ਵਾਸ਼ਿਸ਼ਟ )


ਪਟਿਆਲਾ ਜ਼ਿਲ੍ਹੇ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਤਹਿਤ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਸਾਰੇ 1786 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗੇ ਇਨ੍ਹਾਂ ਕੈਂਪ ਵਿੱਚ ਪਹਿਲਾਂ ਕਿਸੇ ਕਾਰਨ ਅਪਣੇ ਫਾਰਮ ਨਾ ਭਰ ਸਕਣ ਵਾਲੇ ਨਾਗਰਿਕਾਂ ਨੇ ਆਪਣੇ ਗਣਨਾ ਫਾਰਮ ਭਰੇ ਅਤੇ ਜਮ੍ਹਾਂ ਕਰਵਾਏ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਸਬੰਧੀ ਜਾਰੀ ਕੀਤੇ ਸੋਧੇ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ ਐਸ.ਆਈ.ਆਰ. ਦੀ ਪੂਰੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੌਰਾਨ ਬੀਐਲਓਜ਼ ਨੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ। ਹੁਣ ਸੋਧੇ ਸ਼ਡਿਊਲ ਅਨੁਸਾਰ ਬੀਐਲਓਜ਼ ਵੱਲੋਂ ਅਗਲੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ 3 ਅਗਸਤ, 2026 ਤੱਕ ਜਾਰੀ ਰਹੇਗਾ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈਣ ਅਤੇ ਆਪਣੇ ਚੋਣ ਵੇਰਵੇ ਸਹੀ ਤੇ ਅੱਪਡੇਟ ਕਰਵਾਉਣ।

Related Articles

Leave a Reply

Your email address will not be published. Required fields are marked *

Back to top button
error: Content is protected !!