Uncategorized

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 23 ਜੁਲਾਈ ( ਸੂਤਰ )


ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਨਹਿਰੂ ਗੇਟ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।

ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਹਰ ਘਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਹਰ ਪਰਿਵਾਰ ਨੂੰ ਬਣਦਾ ਹੱਕ ਮਿਲੇ। ਲੋਕ ਸੇਵਾ ਅਤੇ ਸਮਾਜ ਭਲਾਈ ਲਈ ਅਜਿਹੇ ਉਪਰਾਲੇ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ।

ਉਨ੍ਹਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਵਿਕਾਸ ਕਾਰਜ ਜਾਰੀ ਹਨ ਅਤੇ ਉਨ੍ਹਾਂ ਵਲੋਂ ਖੁਦ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!