Uncategorized

ਪੱਤਰਕਾਰ ਆਤਮਾ ਸਿੰਘ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਮੰਗੀ

ਡੀ.ਜੀ.ਪੀ, ਜ਼ਿਲ੍ਹਾ ਪੁਲੀਸ ਮੁਖੀ, ਪ੍ਰੈੱਸ ਕੌਂਸਲ ਆਫ਼ ਇੰਡੀਆ ਅਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਉਠਾਇਆ ਮਾਮਲਾ

ਚੰਡੀਗੜ੍ਹ 24 ਜੁਲਾਈ ( ਸੂਤਰ )


ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸੀਨੀਅਰ ਪੱਤਰਕਾਰ ਆਤਮਾ ਸਿੰਘ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਅਤੇ ਹਿਰਾਸਤ ਦੇ ਮਾਮਲੇ ਨੂੰ ਪ੍ਰੈੱਸ ਦੀ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਾਮਲਾ ਕਰਾਰ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ), ਲੁਧਿਆਣਾ (ਦਿਹਾਤੀ) ਦੇ ਸੀਨੀਅਰ ਪੁਲੀਸ ਕਪਤਾਨ (ਐੱਸ.ਐੱਸ.ਪੀ.), ਪ੍ਰੈੱਸ ਕੌਂਸਲ ਆਫ਼ ਇੰਡੀਆ ਅਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੋਲ ਸ਼ਿਕਾਇਤ ਭੇਜ ਕੇ ਦਖ਼ਲ ਦੀ ਮੰਗ ਕੀਤੀ ਹੈ।

ਯੂਨੀਅਨ ਦੇ ਸੂਬਾਈ ਸਕੱਤਰ ਜਨਰਲ ਸੰਤੋਖ ਗਿੱਲ ਵੱਲੋਂ ਭੇਜੀਆਂ ਗਈਆਂ ਸ਼ਿਕਾਇਤਾਂ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਚੰਡੀਗੜ੍ਹ ਤੋਂ ਪ੍ਰਕਾਸ਼ਿਤ ਪੰਜਾਬੀ ਅਖ਼ਬਾਰ “ਦੇਸ਼ ਸੇਵਕ” ਦੇ ਸੀਨੀਅਰ ਪੱਤਰਕਾਰ ਆਤਮਾ ਸਿੰਘ ਨੂੰ 19 ਜੁਲਾਈ 2026 ਨੂੰ ਬਿਨਾਂ ਕਿਸੇ ਕਾਨੂੰਨੀ ਆਧਾਰ ਦੇ ਹਿਰਾਸਤ ਵਿੱਚ ਲਿਆ ਗਿਆ ਅਤੇ 24 ਘੰਟੇ ਤੋਂ ਵਧੇਰੇ ਸਮਾਂ ਹਿਰਾਸਤ ਵਿੱਚ ਰੱਖਣ ਬਾਅਦ ਅਗਲੇ ਦਿਨ ਰਿਹਾਅ ਕੀਤਾ ਗਿਆ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪ੍ਰੈੱਸ ਦੀ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦੀ ਘੋਰ ਉਲੰਘਣਾ ਕਰਾਰ ਦਿੱਤਾ ਹੈ।

ਉਨ੍ਹਾਂ ਮਾਮਲੇ ਦੀ ਸੁਤੰਤਰ ਅਤੇ ਉੱਚ ਪੱਧਰੀ ਜਾਂਚ ਕਰਾਉਣ, ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਵਿਰੁੱਧ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪੁਲੀਸ ਚੌਕੀ ਲੋਹਟਬੱਦੀ, ਪੁਲੀਸ ਚੌਕੀ ਜਲਾਲਦੀਵਾਲ, ਸਿਵਲ ਹਸਪਤਾਲ ਰਾਏਕੋਟ, ਤਹਿਸੀਲ ਕੰਪਲੈਕਸ ਰਾਏਕੋਟ ਦੀ 19 ਅਤੇ 20 ਜੁਲਾਈ ਦੀ ਸੰਬੰਧਿਤ ਸੀ.ਸੀ.ਟੀ.ਵੀ. ਫੁਟੇਜ ਤੁਰੰਤ ਸੁਰੱਖਿਅਤ ਰੱਖਣ ਦੇ ਹੁਕਮ ਜਾਰੀ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ।

ਯੂਨੀਅਨ ਨੇ ਪ੍ਰੈੱਸ ਕੌਂਸਲ ਆਫ਼ ਇੰਡੀਆ ਅਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਇਸ ਮਾਮਲੇ ਦਾ ਨੋਟਿਸ ਲੈ ਕੇ ਪ੍ਰੈੱਸ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਖ਼ਤ ਕਾਰਵਾਈ ਕਰਨ ਅਤੇ ਆਤਮਾ ਸਿੰਘ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!