Uncategorized

ਏ.ਡੀ.ਸੀ. ਵੱਲੋਂ ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ

13 ਅਗਸਤ ਨੂੰ ਹੋਵੇਗੀ ਫੁੱਲ-ਡਰੈੱਸ ਰਿਹਰਸਲ

ਕਪੂਰਥਲਾ, 25 ਜੁਲਾਈ ( ਸੂਤਰ )


ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਲਈ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ।

ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਨੇ ਇਸ ਸਬੰਧੀ ਮੀਟਿੰਗ ਦੌਰਾਨ ਆਜ਼ਾਦੀ ਦਿਵਸ ਸਮਾਗਮ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਵਾਸਤੇ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਨਿਰਧਾਰਿਤ ਕੀਤੀਆਂ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਅਤੇ ਐਨ.ਸੀ.ਸੀ.ਕੈਡਿਟਾਂ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ-ਪਾਸਟ, ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ’ਤੇ ਆਧਾਰਿਤ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਾਪਤੀਆਂ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਉਪਲਬਧੀਆਂ ਹਾਸਲ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਢੁੱਕਵੀਂ ਪਾਰਕਿੰਗ, ਟ੍ਰੈਫਿਕ ਦੇ ਬਦਲਵੇਂ ਪ੍ਰਬੰਧ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਮਾਗਮ ਵਾਲੇ ਸਥਾਨ ਦੇ ਨਾਲ-ਨਾਲ ਚੌਕਾਂ ਦੀ ਸਾਫ-ਸਫਾਈ, ਸਜਾਵਟ, ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ, ਸੁਖਾਲੀ ਐਂਟਰੀ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਲੋੜੀਂਦੀਆਂ ਮੈਡੀਕਲ ਟੀਮਾਂ ਦੀ ਤਾਇਨਾਤੀ ਆਦਿ ਸਮੇਤ ਸਮੁੱਚੇ ਜ਼ਰੂਰੀ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਬਾਜਵਾ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਸਮਾਗਮ ਦੀਆਂ ਰਿਹਰਸਲਾਂ 10 ਤੋਂ 12 ਅਗਸਤ ਤੱਕ ਹੋਣਗੀਆਂ, ਜਦੋਂ ਕਿ ਫੁੱਲ-ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!