Uncategorized

ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਆਵਾਰਾ ਪਸ਼ੂਆਂ ਨੂੰ ਲੈ ਕੇ ਜਾਣ ਸਬੰਧੀ ਹੋਈ ਰਿਵੀਊ ਮੀਟਿੰਗ

ਸ਼ਹਿਰ ਅੰਦਰ ਆਵਾਰਾ ਪਸ਼ੂ ਛੱਡਣ ’ਤੇ ਹੋਵੇਗੀ ਸਖਤ ਕਾਰਵਾਈ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ ( ਸੂਤਰ )


ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ ਨੇ ਸ਼ਹਿਰੀ ਖੇਤਰ ਅਤੇ ਪੇਂਡੂ ਖੇਤਰਾਂ ਵਿੱਚ ਆਵਾਰਾ ਪਸ਼ੂਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਨਾਲ ਅਹਿਮ ਮੀਟਿੰਗ ਕੀਤੀ।

ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਗਊਸ਼ਾਲਾ ਰੱਤਾ ਟਿੱਬਾ ਵਿਖੇ ਪਸ਼ੂਆਂ ਦੀ ਵੈਕਸੀਨ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧੀ ਵੈਟਨਰੀ ਟੀਮ ਦੀ ਤਾਇਨਾਤੀ ਕੀਤੀ ਜਾਵੇ ਅਤੇ ਇਸਤੋਂ ਇਲਾਵਾ ਪਸ਼ੂਆਂ ਦੀ ਸਿਹਤ ਸੰਭਾਲ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਵੀ ਲਗਾਏ ਜਾਣ।

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਦੀਆਂ ਮੁੱਖ ਸੜਕਾਂ ਜੋ ਪਿੰਡਾਂ ਦੀਆਂ ਲਿੰਕ ਸੜਕਾਂ ਨਾਲ ਜੁੜਦੀਆਂ ਹਨ ਉਨ੍ਹਾਂ ’ਤੇ ਕੜੀ ਨਜ਼ਰ ਰੱਖੀ ਜਾਵੇ ਤਾਂ ਜ਼ੋ ਲੋਕ ਆਪਣੇ ਆਵਾਰਾ ਪਸ਼ੂਆਂ ਨੂੰ ਸ਼ਹਿਰਾਂ ਵਿੱਚ ਨਾ ਛੱਡ ਸਕਣ ਅਤੇ ਦੁਰਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਆਵਾਰਾ ਪਸ਼ੂਆਂ ਦੀ ਰੋਕਥਾਮ ਲਈ ਉਚੇਚੇ ਪ੍ਰਬੰਧ ਕੀਤੇ ਜਾਣ ਅਤੇ ਜਿਹੜਾ ਵੀ ਵਿਅਕਤੀ ਨਜਾਇਜ ਤੌਰ ’ਤੇ ਆਵਾਰਾ ਪਸ਼ੂ ਸ਼ਹਿਰ ਵਿੱਚ ਛੱਡਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣੇ ਬਲਾਕ ਅਧੀਨ ਆਉਂਦੇ ਪਿੰਡਾਂ ਵਿੱਚ ਗਊਸ਼ਾਲਾਵਾਂ ਬਣਾਉਣ ਲਈ ਕਿਸੇ ਉੱਚਿਤ ਥਾਂ ਦੀ ਚੋਣ ਕਰਨ ਅਤੇ ਇਸ ਤੋਂ ਇਲਾਵਾ ਪਿੰਡਾਂ ਵਿੱਚ ਵੀ ਜੇਕਰ ਕੋਈ ਆਵਾਰਾ ਪਸ਼ੂਆਂ ਨੂੰ ਛੱਡਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਸ ਕਿਸੇ ਕੋਲ ਵੀ ਜਾਨਵਰ ਨੂੰ ਸੰਭਾਲਣ ਦੀ ਸਮਰੱਥਾ ਨਾ ਹੋਵੇ ਤਾਂ ਉਹ ਜਾਨਵਰ ਨੂੰ ਸੜਕਾਂ ’ਤੇ ਆਵਾਰਾ ਛੱਡਣ ਦੀ ਬਜਾਏ ਉਸ ਨੂੰ ਰੱਤਾ ਟਿੱਬਾ ਦੀ ਸਰਕਾਰੀ ਕੈਟਲ ਪਾਊਂਡ ਗਊਸ਼ਾਲਾ ਰੱਤਾ ਟਿੱਬਾ ਵਿਖੇ ਛੱਡ ਕੇ ਆਵੇ। ਉਨ੍ਹਾਂ ਕਿਹਾ ਕਿ ਬੇਸਹਾਰਾ ਜਾਨਵਰਾਂ ਕਾਰਨ ਬਹੁਤ ਸਾਰੀਆਂ ਦੁਰਘਟਨਾਵਾਂ ਹੋ ਜਾਂਦੀਆਂ ਹਨ ਅਤੇ ਇਨ੍ਹਾਂ ਨੂੰ ਰੋਕਣ ਲਈ ਸਭ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਗੁਰਦਿੱਤ ਸਿੰਘ ਔਲਖ, ਕਾਰਜ ਸਾਧਕ ਅਫ਼ਸਰ ਸ੍ਰੀ ਵਰੁਨ ਸਹੋਤਾ, ਬੀ.ਡੀ.ਪੀ.ਓ. ਸ੍ਰੀ ਸਵਰਨ ਸਿੰਘ ਤੋਂ ਇਲਾਵਾ ਸਮੂਹ ਕਾਰਜ ਸਾਧਕ ਅਫ਼ਸਰ, ਬੀ.ਡੀ.ਪੀ.ਓਜ਼. ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!