Uncategorized

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਮਪੁਰਾ,ਇਲਤਫਾਤਪੁਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਮਾਜ ਵਿੱਚ ਸਮਾਨਤਾ, ਮਨੁੱਖਤਾ ਅਤੇ ਭਾਈਚਾਰਕ ਸਾਂਝ ਦੀ ਪ੍ਰੇਰਣਾ ਦਾ ਸਰੋਤ- ਸਰਪੰਚ ਚਰਾਗ ਖਾਂ

ਮਾਲੇਰਕੋਟਲਾ, 27 ਜੁਲਾਈ ( ਸੂਤਰ )


ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਹਕੀਮਪੁਰਾ,ਇਲਤਫਾਤਪੁਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਸੰਘਰਸ਼, ਵਿਚਾਰਧਾਰਾ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ‘ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਮਨੁੱਖਤਾ, ਸਮਾਨਤਾ, ਭਾਈਚਾਰਕ ਸਾਂਝ ਅਤੇ ਸਮਾਜਿਕ ਨਿਆਂ ਲਈ ਦਿੱਤੇ ਗਏ ਮਹਾਨ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਪਿੰਡ ਵਾਸੀਆਂ ਨੇ ਕਿਹਾ ਕਿ ਅਜਿਹੇ ਉਪਰਾਲੇ ਨਵੀਂ ਪੀੜ੍ਹੀ ਨੂੰ ਮਹਾਨ ਸੰਤਾਂ ਅਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਪਿੰਡ ਇਲਤਫਾਤਪੁਰਾ ਦੇ ਸਰਪੰਚ ਚਰਾਗ ਖਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਸਮਰਪਿਤ ਕਰਕੇ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਲੱਖਣ ਉਪਰਾਲੇ ਕਰਨ ਦੀ ਸਲਾਘਾ ਕੀਤੀ ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮਾਜ ਨੂੰ ਬਰਾਬਰੀ, ਮਨੁੱਖਤਾ, ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਵਿਚਾਰਧਾਰਾ ਜਾਤ-ਪਾਤ, ਭੇਦਭਾਵ ਅਤੇ ਸਮਾਜਿਕ ਅਸਮਾਨਤਾ ਤੋਂ ਉੱਪਰ ਉੱਠ ਕੇ ਇੱਕ ਨਿਆਂਪੂਰਨ ਅਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਦਾ ਰਾਹ ਦਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹਨ ਅਤੇ ਸਮਾਜ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨਾਲ ਅੱਗੇ ਵਧਣ ਦੀ ਪ੍ਰੇਰਣਾ ਦਿੰਦੀਆਂ ਹਨ।

ਸਰਪੰਚ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਬਰਾਬਰੀ, ਸਹਿਣਸ਼ੀਲਤਾ, ਸਦਭਾਵਨਾ ਅਤੇ ਮਨੁੱਖੀ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣ।

Related Articles

Leave a Reply

Your email address will not be published. Required fields are marked *

Back to top button
error: Content is protected !!