Uncategorized

ਵਧੀਕ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਵਸ ਸਮਾਰੋਹ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਸ਼ਟਰੀ ਪਵਿੱਤਰ ਦਿਹਾੜੇ ਨੂੰ ਪੂਰੇ ਜੋਸ਼, ਜਜ਼ਬੇ ਅਤੇ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ

ਮਾਲੇਰਕੋਟਲਾ, 28 ਜੁਲਾਈ ( ਵਾਸ਼ਿਸ਼ਟ )


ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੇ ਅਗੇਤੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਰਿੰਪੀ ਗਰਗ, ਐਸ.ਪੀ. ਗੁਰਸ਼ਰਨਜੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਸਥਾਨਕ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 15 ਅਗਸਤ ਸਾਡਾ ਰਾਸ਼ਟਰੀ ਪਵਿੱਤਰ ਦਿਹਾੜਾ ਹੈ ਅਤੇ ਇਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣਾ ਸਾਰੇ ਵਿਭਾਗਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਮਾਗਮ ਦੇ ਸਾਰੇ ਪ੍ਰਬੰਧ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ 7 ਅਗਸਤ, ਦੂਜੀ ਰਿਹਰਸਲ 11 ਅਗਸਤ ਅਤੇ ਫੁੱਲ ਡਰੈੱਸ ਰਿਹਰਸਲ 13 ਅਗਸਤ 2026 ਨੂੰ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਈ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਡਿਊਟੀ ਪਾਸ ਸਮੇਂ ਸਿਰ ਤਿਆਰ ਕਰਨ ਅਤੇ ਆਪੋ-ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸੱਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਣ ਵਾਲੇ ਹੋਣ। ਉਨ੍ਹਾਂ ਸਕੂਲਾਂ ਅਤੇ ਕਾਲਜਾਂ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਰਿਹਰਸਲਾਂ ਸਮੇਂ ਸਿਰ ਸ਼ੁਰੂ ਕਰਨ ਲਈ ਵੀ ਕਿਹਾ।

ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਮੁੱਖ ਦਫ਼ਤਰ ਦੇ ਨਾਲ-ਨਾਲ ਉਪ ਮੰਡਲ ਪੱਧਰ ‘ਤੇ ਵੀ ਸੁਤੰਤਰਤਾ ਦਿਵਸ ਸਮਾਗਮ ਸ਼ਾਨਦਾਰ ਢੰਗ ਨਾਲ ਕਰਵਾਏ ਜਾਣ, ਤਾਂ ਜੋ ਰਾਸ਼ਟਰੀ ਏਕਤਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਮੌਕੇ ਐਸ.ਪੀ ਗੁਰਸ਼ਰਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਐਸ.ਐਮ.ਓ ਡਾ. ਸੁਖਵਿੰਦਰ ਸਿੰਘ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਐਕਸ਼ੀਅਨ ਪੀ.ਡਬਲਿਊ.ਡੀ ਇੰਜੀ ਪਰਨੀਤ ਕੌਰ ਟਿਵਾਣਾ, ਡੀ.ਸੀ.ਪੀ.ਓ ਹਰਪ੍ਰੀਤ ਕੌਰ, ਸੀ.ਡੀ.ਪੀ.ਓ ਪਵਨ ਕੁਮਾਰ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਏ.ਐਫ.ਐਸ.ਓ ਰਾਜਨ ਗੁਪਤਾ, ਵਣ ਰੇਂਜ ਅਫਸਰ ਦਵਿੰਦਰ ਸਿੰਘ, ਐਸ.ਡੀ.ਈ. ਵਾਟਰ ਸਪਲਾਈ ਅਤੇ ਸੈਨੀਟੇਸ਼ਨ ਇੰਜ.ਲਵੇਸ਼ ਜੈਨ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Related Articles

Leave a Reply

Your email address will not be published. Required fields are marked *

Back to top button
error: Content is protected !!