Uncategorized

ਸੰਸਦ ਮੈਂਬਰ ਮੀਤ ਹੇਅਰ ਨੇ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਨ ਸਰਕਾਰ ਨੇ ਮੈਰਿਟ ਆਧਾਰ 'ਤੇ 67 ਹਜ਼ਾਰ ਨੌਕਰੀਆਂ ਦਿੱਤੀਆਂ: ਐਮ ਪੀ ਮੀਤ ਹੇਅਰ

ਬਰਨਾਲਾ 2 ਅਗਸਤ ( ਸੂਤਰ )


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 67 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ਉੱਤੇ ਰੈਗੂਲਰ ਨੌਕਰੀਆਂ ਦੇ ਕੇ ਰੁਜ਼ਗਾਰ ਮੁਹਈਆ ਕਰਾਇਆ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ।


ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਦਫਤਰ ਵਿਖੇ ਬਲਾਕ ਬਰਨਾਲਾ ਨਾਲ ਸਬੰਧਤ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਓਹਨਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਪਣੀ ਜ਼ਿੰਮੇਵਾਰੀ ਵਧੀਆ ਤਰੀਕੇ ਨਾਲ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਓਹਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ 67 ਹਜ਼ਾਰ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ ਜਦਕਿ ਪਹਿਲਾਂ ਕਿਸੇ ਵੀ ਸਰਕਾਰ ਵਲੋਂ ਏਨੀ ਵੱਡੀ ਗਿਣਤੀ ਵਿਚ ਰੈਗੂਲਰ ਨੌਕਰੀਆਂ ਨਹੀਂ ਦਿੱਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਅਤੇ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣਾ ਹੈ।
ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾ ਔਰਤਾਂ ਦੀ ਵਿੱਤੀ ਅਤੇ ਸਮਾਜਿਕ ਖੁਸ਼ਹਾਲੀ ਲਈ ਇਤਿਹਾਸਿਕ ਕਦਮ ਹੈ।

ਓਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਸ ਯੋਜਨਾ ਤਹਿਤ ਤਿੰਨ ਮਹੀਨਿਆਂ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ ਅਤੇ ਸਰਕਾਰ ਵਲੋਂ ਰਹਿੰਦੇ ਲਾਭਪਾਤਰੀਆਂ ਲਈ ਅੱਜ ਪਹਿਲੀ ਅਗਸਤ ਨੂੰ ਇਹ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਓਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਵੱਧ ਹੈ ਅਤੇ ਇਸ ਬਾਬਤ ਲਗਾਤਾਰ ਉਪਰਾਲੇ ਕੀਤਾ ਜਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!