Uncategorized

“ਆਪ” ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਓਹਨਾ ਦੀ ਟੀਮ ਦੇ ਵੱਲੋਂ ਤੀਆਂ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ

ਅੰਮ੍ਰਿਤਸਰ, 3 ਅਗਸਤ ( ਸੂਤਰ )


ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਉਹਨਾਂ ਦੀ ਟੀਮ ਦੇ ਵੱਲੋਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕਰਕੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੀਆਂ ਰਸਮਾਂ ਦਾ ਆਨੰਦ ਮਾਣਿਆ।


ਸਮਾਗਮ ਦੌਰਾਨ ਗਿੱਧਾ, ਬੋਲੀਆਂ, ਝੂਲੇ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਰੰਗਤ ਬਖ਼ਸ਼ੀ। ਮਹਿਲਾਵਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸ਼ਿਰਕਤ ਕਰਕੇ ਤੀਆਂ ਦੇ ਤਿਉਹਾਰ ਨੂੰ ਯਾਦਗਾਰ ਬਣਾਇਆ।

ਇਸ ਮੌਕੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਸਮੂਹ ਭੈਣਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਪਰੰਪਰਾਵਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਦੇ ਹਨ, ਸਗੋਂ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਅਜਿਹੇ ਸਮਾਗਮਾਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ।

ਪ੍ਰੋਗਰਾਮ ਦੇ ਅੰਤ ਵਿੱਚ ਹਾਜ਼ਰ ਸਾਰੀਆਂ ਮਹਿਲਾਵਾਂ ਦਾ ਧੰਨਵਾਦ ਕੀਤਾ ਗਿਆ ਅਤੇ ਤੀਆਂ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਤੇ ਜਿਲਾ ਪ੍ਰਧਾਨ ਮਹਿਲਾਂ ਵਿੰਗ ਕਾਮਨਾ ਆਨੰਦ ,ਹਲਕਾ ਕਾਰਡੀਨੇਟਰ ਬਲਜੀਤ ਕੌਰ , ਕੌਂਸਲਰ ਸੰਦੀਪ ਸਿੰਘ,ਕੌਂਸਲਰ ਵਿਜੇ ਭਗਤ ,ਦਵਿੰਦਰ ਸੰਧੂ ,ਪੀ ਏ ਮਾਧਵ ਸ਼ਰਮਾ,ਅਮਰਜੀਤ ਵਾਲੀਆ ,ਦਿਲਬਾਗ ਵਡਾਲੀ,ਸਰਪੰਚ ਅਮਨਦੀਪ ਸਿੰਘ ,ਸਰਪੰਚ ਪਰਮਜੀਤ ਕੌਰ , ਸਰਪੰਚ ਰੰਧਾਵਾ,ਰਜਿੰਦਰ ਕੌਰ ਰਜੀਆ ,ਕੁਲਜੀਤ ਕੌਰ ,ਮੀਨੂ ਵਾਲੀਆ ,ਰੌਬਿਨਜੀਤ ਕੌਰ ,ਅਨੂੰ ਸਲਵਾਨ ,ਪਰਮਜੀਤ ਕੌਰ ,ਆਦਿ ਮੌਜੂਦ ਸਨ ।

Related Articles

Leave a Reply

Your email address will not be published. Required fields are marked *

Back to top button
error: Content is protected !!